ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ 

By : KOMALJEET

Published : May 22, 2023, 4:16 pm IST
Updated : May 22, 2023, 4:17 pm IST
SHARE ARTICLE
IAS Bhupinder Singh
IAS Bhupinder Singh

ਜ਼ਮੀਨੀ ਪੱਧਰ ਤਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ 

ਚੰਡੀਗੜ੍ਹ : 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ - 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਹ ਵੀ ਪੜ੍ਹੋ: ਖ਼ੁਦਾਈ ਦੌਰਾਨ ਮਿਲੇ 401 ਚਾਂਦੀ ਦੇ ਪ੍ਰਾਚੀਨ ਸਿੱਕੇ, ਮੁਗ਼ਲ ਕਾਲ ਦੇ ਦੱਸੇ ਜਾ ਰਹੇ ਸਿੱਕਿਆਂ 'ਤੇ ਲਿਖੀ ਹੋਈ ਹੈ ਅਰਬੀ ਭਾਸ਼ਾ

ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ 'ਤੇ ਜ਼ੋਰ ਦਿਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ 'ਤੇ ਵੀ ਜ਼ੋਰ ਦਿਤਾ।

ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement