ਲੁਧਿਆਣਾ ’ਚ ਵੱਡੀ ਵਾਰਦਾਤ : ਸੇਵਾਮੁਕਤ ASI ਸਮੇਤ ਪਤਨੀ-ਪੁੱਤ ਦਾ ਕਤਲ
Published : May 22, 2023, 8:59 am IST
Updated : May 22, 2023, 12:37 pm IST
SHARE ARTICLE
photo
photo

ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਸਿਰ ’ਤੇ ਚਿਹਰੇ ਤੇ ਵਾਰ

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿਚ ਇੱਕ ਸੇਵਾਮੁਕਤ ਪੁਲਿਸ ਏਐਸਆਈ ਅਤੇ ਉਸਦੀ ਪਤਨੀ ਅਤੇ ਪੁੱਤਰ ਦਾ ਕਤਲ ਕਰ ਦਿਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਕੋਠੀ ਵਿਚੋਂ ਮਿਲੀਆਂ। ਮ੍ਰਿਤਕਾਂ 'ਤੇ ਭਾਰੀ ਲੋਹੇ ਦੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਦੀ ਗਿਣਤੀ ਜ਼ਿਆਦਾ ਦਸੀ ਜਾ ਰਹੀ ਹੈ।

ਦਸਿਆ ਜਾ ਰਿਹਾ ਹੈ ਕਿ ਇਹ ਤਿੰਨ ਕਤਲ ਸ਼ਨੀਵਾਰ ਰਾਤ 7 ਵਜੇ ਤੋਂ ਬਾਅਦ ਹੋਏ ਹਨ। ਸ਼ਨੀਵਾਰ ਸ਼ਾਮ 7 ਵਜੇ ਤੱਕ ਉਨ੍ਹਾਂ ਦੀ ਬੇਟੀ ਸਮਨ ਨਾਲ ਫੋਨ 'ਤੇ ਗੱਲਬਾਤ ਹੋਈ। ਅਗਲੇ ਦਿਨ ਬੇਟੀ ਨੇ ਮਾਤਾ-ਪਿਤਾ ਅਤੇ ਭਰਾ ਨੂੰ ਕਈ ਫੋਨ ਕੀਤੇ ਪਰ ਕਿਸੇ ਨੇ ਫੋਨ ਨਹੀਂ ਚੁਕਿਆ। ਫ਼ੋਨ ਨਾ ਚੁੱਕਣ 'ਤੇ ਸਮਨ ਨੇ ਰਿਸ਼ਤੇਦਾਰ ਨੂੰ ਫ਼ੋਨ ਕੀਤਾ। ਜਿਸ ਨੇ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ।

ਪਿੰਡ ਦਾ ਸਰਪੰਚ ਪੀਸੀਆਰ ਦਸਤੇ ਨਾਲ ਮੌਕੇ ’ਤੇ ਪੁੱਜ ਗਿਆ। ਜਦੋਂ ਪੀਸੀਆਰ ਦਸਤੇ ਨੇ ਕੋਠੀ ਦਾ ਤਾਲਾ ਤੋੜਿਆ ਤਾਂ ਤਿੰਨ ਵਿਅਕਤੀਆਂ ਦੀ ਮੌਤ ਦੇਖ ਕੇ ਉਹ ਦੰਗ ਰਹਿ ਗਏ। ਸੇਵਾਮੁਕਤ ਏਐਸਆਈ ਦੀ ਲਾਸ਼ ਘਰ ਦੀ ਲਾਬੀ ਵਿਚ ਫਰਸ਼ ’ਤੇ ਪਈ ਸੀ। ਜਦੋਂ ਕਿ ਬੇਟੇ ਅਤੇ ਮਾਂ ਦੀਆਂ ਲਾਸ਼ਾਂ ਕਮਰੇ 'ਚ ਬੈੱਡ 'ਤੇ ਪਈਆਂ ਸਨ। ਪੀਸੀਆਰ ਦਸਤੇ ਨੇ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ।

 

ਸੂਚਨਾ ਮਿਲਣ 'ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਘਟਨਾ ਵਾਲੀ ਥਾਂ ਨੂੰ ਦੇਖ ਕੇ ਜਾਪਦਾ ਹੈ ਕਿ ਹਮਲਾਵਰਾਂ ਨੇ ਪਰਿਵਾਰ ਦਾ ਕਤਲ ਕਰਨ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਘਰ 'ਚ ਪਿਆ ਕਾਫੀ ਸਾਮਾਨ ਅਤੇ ਕੱਪੜੇ ਖਿਲਾਰ ਦਿੱਤੇ। ਪਰ ਪੁਲਿਸ ਨੂੰ ਤੀਹਰੇ ਕਤਲ ਪਿੱਛੇ ਪੁਰਾਣੀ ਦੁਸ਼ਮਣੀ ਦਾ ਸ਼ੱਕ ਹੈ।

ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (65), ਉਸ ਦੀ ਪਤਨੀ ਪਰਮਜੀਤ ਕੌਰ (61) ਅਤੇ ਪੁੱਤਰ ਗੁਰਵਿੰਦਰ ਸਿੰਘ ਉਰਫ਼ ਪਾਲੀ ਗਰੇਵਾਲ (32) ਵਜੋਂ ਹੋਈ ਹੈ। ਕੁਲਦੀਪ ਸਿੰਘ 2019 ਵਿਚ ਸੇਵਾਮੁਕਤ ਹੋਏ। ਕੁਲਦੀਪ ਸਿੰਘ ਮਹਿਲਾ ਸੈੱਲ ਵਿਚ ਤਾਇਨਾਤ ਸਨ। ਗੁਰਵਿੰਦਰ ਸਿੰਘ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਪਤਨੀ ਗਰਭਵਤੀ ਦਸੀ ਜਾ ਰਹੀ ਹੈ। ਪਾਲੀ ਦੋ ਦਿਨ ਪਹਿਲਾਂ ਹੀ ਆਪਣੀ ਪਤਨੀ ਨੂੰ ਪਿੰਡ ਪਾਇਲ ਨੇੜੇ ਸਹੁਰੇ ਘਰ ਛਡ ਗਿਆ ਸੀ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਦੋਸਤਾਨਾ ਜਾਪਦਾ ਹੈ। ਕੁਲਦੀਪ ਸਿੰਘ ਦੇ ਘਰ ਵਾਟਰ ਸਪਲਾਈ ਆਦਿ ਦਾ ਕੰਮ ਚਲ ਰਿਹਾ ਸੀ, ਜਿਸ ਕਾਰਨ ਲੇਬਰ ਲੱਗੀ ਹੋਈ ਸੀ। ਕਿਸੇ ਜਾਣਕਾਰ ਨੇ ਪਹਿਲਾਂ ਰੇਕੀ ਕੀਤੀ ਹੈ। ਇਸ ਤੋਂ ਬਾਅਦ ਹਮਲਾਵਰ ਖਿੜਕੀ ਰਾਹੀਂ ਘਰ ਅੰਦਰ ਦਾਖਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦਿਤਾ।

ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮਜ਼ਦੂਰ ਕਿਸ ਸਮੇਂ ਘਰ ਆਇਆ ਸੀ ਅਤੇ ਕਿਸ ਸਮੇਂ ਚਲਾ ਗਿਆ ਸੀ। ਉੱਥੇ ਹੀ ਘਰ ਦੇ ਕੋਲ ਇੱਕ ਪੌੜੀ ਵੀ ਮਿਲੀ ਹੈ। ਸ਼ੱਕ ਹੈ ਕਿ ਹਮਲਾਵਰ ਇਸ ਪੌੜੀ ਰਾਹੀਂ ਅੰਦਰ ਦਾਖ਼ਲ ਹੋਏ ਸਨ।

ਪੁਲਿਸ ਕਮਿਸ਼ਨਰ ਨੇ ਦਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁੱਤੇ ਪਏ ਪਰਿਵਾਰ 'ਤੇ ਹਮਲਾ ਹੋਇਆ ਹੈ। ਫਿਲਹਾਲ ਤਿੰਨੋਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਪਸ਼ਟ ਹੋਵੇਗਾ।
ਦਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਸਨ ਪਰ ਪੁਲਿਸ ਨੂੰ ਮ੍ਰਿਤਕ ਦੇ ਮੋਬਾਈਲ ਮਿਲੇ ਹਨ। ਪੁਲਿਸ ਇਨ੍ਹਾਂ ਮੋਬਾਈਲਾਂ ’ਤੇ ਤਕਨੀਕੀ ਤੌਰ ’ਤੇ ਕੰਮ ਕਰ ਰਹੀ ਹੈ। ਪੁਲਿਸ ਕਮਿਸ਼ਨਰ ਅਨੁਸਾਰ ਕਈ ਥਿਊਰੀਆਂ ’ਤੇ ਕੰਮ ਚਲ ਰਿਹਾ ਹੈ। ਇਲਾਕੇ ਦੇ ਹੋਰ ਵੀ ਕਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਸੇਵਾਮੁਕਤ ਏਐਸਆਈ ਦੀ ਲਾਸ਼ ਘਰ ਦੀ ਲਾਬੀ ਵਿਚ ਫਰਸ਼ ’ਤੇ ਪਈ ਮਿਲੀ। ਪਰਮਜੀਤ ਕੌਰ ਅਤੇ ਗੁਰਵਿੰਦਰ ਸਿੰਘ ਮੰਜੇ ’ਤੇ ਪਏ ਸਨ। ਹਮਲਾਵਰਾਂ ਨੇ ਸਿਰ ਅਤੇ ਚਿਹਰੇ 'ਤੇ ਸੱਟਾਂ ਮਾਰੀਆਂ ਹਨ। ਸਭ ਤੋਂ ਵੱਧ ਸੱਟਾਂ ਉਨ੍ਹਾਂ ਦੇ ਚਿਹਰਿਆਂ 'ਤੇ ਲਗੀਆਂ ਹਨ। ਹਮਲਾਵਰਾਂ ਨੇ ਤਿੰਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਹੈ।

ਪੜ੍ਹੋ ਇਹ ਖ਼ਬਰ : ਚੰਡੀਗੜ੍ਹ ਪੁਲਿਸ ’ਚ 700 ਕਾਂਸਟੇਬਲਾਂ ਦੀ ਭਰਤੀ, 27 ਮਈ ਤੋਂ ਸ਼ੁਰੂ ਹੋਣਗੀਆਂ ਆਨਲਾਈਨ ਅਰਜ਼ੀਆਂ ਅਪਲਾਈ 

ਮਰਨ ਵਾਲੇ ਤਿੰਨਾਂ ਦੀਆਂ ਲਾਸ਼ਾਂ ਦਾ ਖੂਨ ਸੁੱਕ ਗਿਆ ਸੀ ਅਤੇ ਲਾਸ਼ਾਂ ਸੜਨ ਲਗ ਪਈਆਂ ਸਨ। ਪੁਲਿਸ ਨੂੰ ਸ਼ੱਕ ਹੈ ਕਿ 24 ਘੰਟੇ ਪਹਿਲਾਂ ਉਸ ਦਾ ਕਤਲ ਕੀਤਾ ਗਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮਜ਼ਦੂਰ ਘਰ ਵਿਚ ਕੰਮ ਕਰ ਰਹੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਘਰ ਦੇ ਮੁੱਖ ਦਰਵਾਜ਼ੇ ਨੂੰ ਅੰਦਰੋਂ ਬੰਦ ਕਰ ਦਿਤਾ ਅਤੇ ਕਤਲ ਕਰਨ ਤੋਂ ਬਾਅਦ ਖਿੜਕੀ ਰਾਹੀਂ ਫਰਾਰ ਹੋ ਗਏ।

ਦੁੱਧ ਵਾਲਾ ਰੋਜ਼ਾਨਾ ਦੀ ਤਰ੍ਹਾਂ ਮ੍ਰਿਤਕ ਕੁਲਦੀਪ ਸਿੰਘ ਦੇ ਘਰ ਆਇਆ। ਦੁੱਧ ਵਾਲੇ ਨੇ ਪੁਲਿਸ ਨੂੰ ਦਸਿਆ ਕਿ ਉਸ ਨੇ ਰੋਜ਼ਾਨਾ ਵਾਂਗ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਕੁਝ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਉਹ ਚਲਾ ਗਿਆ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਲਦੀ ਹੀ ਮਾਮਲੇ ਦੀ ਗੁੱਥੀ ਸੁਲਝਾ ਲਈ ਜਾਵੇਗੀ।
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement