
ਬਾਦਲ ਦਾ ਜਾਣਾ ਵੱਡਾ ਘਾਟਾ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ ਹੈ।
Captain Amarinder Singh shared his grief with Sukhbir Badal
Captain Amarinder Singh shared his grief with Sukhbir Badal
ਮੁਲਾਕਾਤ ਤੋਂ ਬਾਅਦ ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਵੱਡੇ ਬਾਦਲ ਦਾ ਜਾਣਾ ਪੰਜਾਬ ਲਈ ਹੀ ਨਹੀਂ ਸਗੋਂ ਕੌਮੀ ਘਾਟਾ ਹੈ। ਜੋ ਪੂਰਾ ਨਹੀਂ ਕੀਤਾ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਦੀ ਫੋਟੋ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝੀ ਕੀਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਵੀ ਆਪਣਾ ਟਵੀਟ ਟੈਗ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕੀਤੀ ਹੈ।