ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਸੀਐੱਮ 'ਤੇ ਲਗਾਏ ਦੋਸ਼, ਸਾਬਕਾ ਸੀਐਮ ਨੇ ਦੋਸ਼ ਨਕਾਰੇ
Published : May 22, 2023, 8:32 pm IST
Updated : May 22, 2023, 8:32 pm IST
SHARE ARTICLE
Cm Bhagwant Singh Mann, Charanjit Singh Channi
Cm Bhagwant Singh Mann, Charanjit Singh Channi

ਇਹ ਖ਼ੁਦ ਨੂੰ ਗ਼ਰੀਬ ਦੱਸਦੇ ਹਨ ਪਰ ਖਿਡਾਰੀਆਂ ਕੋਲੋਂ ਕਰੋੜਾਂ ਰੁਪਏ ਮੰਗਦੇ ਰਹੇ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੜ੍ਹਬਾ ਵਿਖੇ ਸੰਬੋਧਨ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਗੰਭੀਰ ਦੋਸ਼ ਲਗਾਏ ਹਨ। ਭਗਵੰਤ ਮਾਨ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੰਨੀ ਦੇ ਭਾਣਜੇ ਨੇ ਕ੍ਰਿਕਟਰ ਨੂੰ ਨੌਕਰੀ ਦੇਣ ਲਈ 2 ਕਰੋੜ ਰੁਪਏ ਮੰਗੇ ਸਨ। ਭਗਵੰਤ ਮਾਨ ਨੇ ਕਿਹਾ ਕਿ ਇਹ ਖ਼ੁਦ ਨੂੰ ਗ਼ਰੀਬ ਦੱਸਦੇ ਹਨ ਪਰ ਖਿਡਾਰੀਆਂ ਕੋਲੋਂ ਕਰੋੜਾਂ ਰੁਪਏ ਮੰਗਦੇ ਰਹੇ।

ਮੁੱਖ ਮੰਤਰੀ ਨੇ ਇਲਜ਼ਾਮ ਲਗਾਇਆ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ। ਇਹ ਗੱਲ ਮੁੱਖ ਮੰਤਰੀ ਨੇ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ-ਪੱਥਰ ਰੱਖਣ ਦੌਰਾਨ ਬੋਲੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ 'ਚ ਆਪਣਾ ਨਾਂ ਪਾ ਦਿੱਤਾ।

ਜਦੋਂ ਉਸ ਨੇ ਉਸ ਸਮੇਂ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੇਰਾ ਕੰਮ ਬਣ ਜਾਵੇਗਾ। ਇਸ ਮਗਰੋਂ ਕੈਪਟਨ ਦੀ ਥਾਂ 'ਤੇ ਚਰਨਜੀਤ ਸਿੰਘ ਚੰਨੀ ਸੂਬੇ ਦੇ ਸੀਐਮ ਬਣ ਗਏ ਤਾਂ ਖਿਡਾਰੀ ਚੰਨੀ ਕੋਲ ਪੁੱਜਿਆ। ਚਰਨਜੀਤ ਚੰਨੀ ਨੇ ਉਸ ਨੂੰ ਭਾਣਜੇ ਕੋਲ ਭੇਜ ਦਿੱਤਾ ਅਤੇ ਕਿਹਾ ਕਿ 2 ਕਰ ਦਿਓ। ਜਦੋਂ ਖਿਡਾਰੀ ਆਪਣੇ ਪਿਤਾ ਸਮੇਤ ਚੰਨੀ ਦੇ ਭਾਣਜੇ ਕੋਲ 2 ਲੱਖ ਰੁਪਏ ਲੈ ਕੇ ਪੁੱਜਾ ਤਾਂ ਉਸ ਨੇ ਗਲਤ ਵਰਤਾਓ ਕਰਦੇ ਹੋਏ ਕਿਹਾ ਕਿ 2 ਦਾ ਮਤਲਬ 2 ਕਰੋੜ ਹੈ, 2 ਲੱਖ ਨਹੀਂ ਅਤੇ ਨਾਲ ਹੀ ਕਹਿ ਦਿੱਤਾ ਕਿ ਉਸ ਦਾ ਕੰਮ ਨਹੀਂ ਹੋਵੇਗਾ।

ਸੀਐੱਮ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਆਪਣੇ ਆਪ ਨੂੰ ਗਰੀਬ ਦੱਸਦੇ ਹਨ ਤੇ ਫਿਰ ਆਖਦੇ ਹਨ ਕਿ ਵਿਜੀਲੈਂਸ ਗਰੀਬਾਂ ਦੇ ਘਰ ਜਾ ਰਹੀ ਹੈ।  ਸੀਐਮ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹਨਾਂ ਨੇ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ, ਇਹ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ। ਇਹ ਮੇਰੇ ਬਾਰੇ 'ਚ ਗਲਤ ਪ੍ਰਚਾਰ ਕਰ ਰਹੇ ਹਨ। 

ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਪਹੁੰਚ ਕੇ ਅਰਦਾਸ ਕੀਤੀ ਕਿ ਜੇਕਰ ਉਹਨਾਂ ਨੇ ਪੈਸੇ ਲਏ ਹੋਣ ਜਾਂ ਕਿਸੇ ਨੂੰ ਆਪਣੇ ਭਾਣਜੇ ਕੋਲ ਭੇਜਿਆ ਹੋਵੇ ਤਾਂ ਉਹ ਵਾਹਿਗੁਰੂ ਦੇ ਦੇਣਦਾਰ ਹਨ। ਉਨ੍ਹਾਂ ਨੇ ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement