ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਬਰਮੀ ਵਿਖੇ 66ਕੇਵੀ ਸਬ ਸਟੇਸ਼ਨ ਅਤੇ 10.6 ਕਿਲੋਮੀਟਰ ਲਾਈਨ ਲੋਕਾਂ ਨੂੰ ਸਮਰਪਿਤ
Published : May 22, 2023, 6:05 pm IST
Updated : May 22, 2023, 6:05 pm IST
SHARE ARTICLE
HARBHAJAN SINGH ETO DEDICATES 66KV SUBSTATION IN BARMI AND 10.6 KM TRANSMISSION LINE
HARBHAJAN SINGH ETO DEDICATES 66KV SUBSTATION IN BARMI AND 10.6 KM TRANSMISSION LINE

ਗਿੱਦੜਵਿੰਡੀ ਵਿਚ 66 ਕੇਵੀ ਸਬ ਸਟੇਸ਼ਨ ਦਾ ਰਖਿਆ ਨੀਂਹ ਪੱਥਰ

 

ਚੰਡੀਗੜ੍ਹ/ ਲੁਧਿਆਣਾ: ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਬਰਮੀ ਵਿਖੇ 66 ਕੇਵੀ ਬਿਜਲੀ ਸਬਸਟੇਸ਼ਨ ਦਾ ਉਦਘਾਟਨ ਕਰਨ ਤੋਂ ਇਲਾਵਾ ਗਿੱਦੜਵਿੰਡੀ ਵਿਖੇ ਨਵੇਂ 66 ਕੇਵੀ ਸਬ ਸਟੇਸ਼ਨ ਦਾ ਨੀਂਹ ਪੱਥਰ ਰਖਿਆ ਅਤੇ 10.6 ਕਿਲੋਮੀਟਰ ਲਾਈਨ ਲੋਕਾਂ ਨੂੰ ਸਮਰਪਿਤ ਕੀਤੀ।

ਇਸ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨਾਲ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ, ਡਾਇਰੈਕਟਰ ਡਿਸਟਰੀਬਿਊਸ਼ਨ ਪੀ.ਐਸ.ਪੀ.ਸੀ.ਐਲ. ਇੰਜ ਡੀਪੀਐਸ ਗਰੇਵਾਲ, ਚੀਫ ਇੰਜੀਨੀਅਰ ਡਿਸਟ੍ਰੀਬਿਊਸ਼ਨ ਸੈਂਟਰਲ ਜ਼ੋਨ (ਪੀਐਸਪੀਸੀਐਲ), ਇੰਜ ਐਸ.ਆਰ. ਵਸ਼ਿਸ਼ਟ, ਚੀਫ ਇੰਜੀਨੀਅਰ ਟਰਾਂਸਮਿਸ਼ਨ ਲਾਈਨ ਇੰਜ ਇੰਦਰਜੀਤ ਸਿੰਘ ਅਤੇ ਐਸ ਈ ਸਬ-ਅਰਬਨ ਲੁਧਿਆਣਾ ਇੰਜ ਜਗਦੇਵ ਹੰਸ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ  

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਵਰਗ ਦੇ ਖਪਤਕਾਰਾਂ ਨੂੰ ਮਿਆਰੀ, ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਹਰਭਜਨ ਸਿੰਘ ਨੇ ਖੁਲਾਸਾ ਕੀਤਾ ਕਿ ਇਸ ਨਵੇਂ 66 ਕੇਵੀ ਸਬ ਸਟੇਸ਼ਨ ਗਿੱਦੜਵਿੰਡੀ ਲਈ ਇਕ ਨਵਾਂ 12.5 ਐਮਵੀਏ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਸਬ ਸਟੇਸ਼ਨ ਲਈ ਇਕ ਨਵੀਂ 6.5 ਕਿਲੋਮੀਟਰ 66 ਕੇਵੀ ਟਰਾਂਸਮਿਸ਼ਨ ਲਾਈਨ ਵਿਛਾਈ ਗਈ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 409.47 ਲੱਖ ਰੁਪਏ ਰਹੀ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਸਬ ਸਟੇਸ਼ਨ 66 ਕੇਵੀ ਸਬ ਸਟੇਸ਼ਨ ਸਿੱਧਵਾਂ ਬੇਟ ਅਤੇ 66 ਕੇਵੀ ਸਬਸਟੇਸ਼ਨ ਕਿਸ਼ਨਪੁਰਾ ਦਾ ਲੋਡ ਘਟਾਉਣ ਵਿਚ ਸਹਾਈ ਹੋਵੇਗਾ। ਜਿਸ ਨਾਲ ਗਿੱਦੜਵਿੰਡੀ, ਲੋਧੀਵਾਲ, ਤਿਹਾੜਾ, ਮਲਸੀਆਂ ਬਾਜਨ, ਸੋਢੀਵਾਲ, ਜਨੇਤਪੁਰਾ, ਸ਼ੇਰੇਵਾਲ, ਕੰਨੀਆਂ ਹੁਸੈਨੀ, ਪਰਜੀਆਂ, ਬਹਾਦਰਕੇ ਅਤੇ ਸਫੀਪੁਰਾ ਸਮੇਤ ਕਈ ਹੋਰ ਪਿੰਡਾਂ ਨੂੰ ਬਿਜਲੀ ਸਪਲਾਈ ਵਿਚ ਵਾਧਾ ਹੋਵੇਗਾ।

ਇਹ ਵੀ ਪੜ੍ਹੋ: SGPC ਪ੍ਰਧਾਨ ਮੈਨੂੰ ਧਾਰਮਕ ਮਸਲਿਆਂ 'ਚ ਦਖ਼ਲ ਨਾ ਦੇਣ ਲਈ ਕਹਿੰਦੇ ਨੇ, ਉਨ੍ਹਾਂ ਨੇ ਖ਼ੁਦ ‘ਤੱਕੜੀ’ ਲਈ ਵੋਟਾਂ ਕਿਉਂ ਮੰਗੀਆਂ: CM ਮਾਨ

ਇਸ ਤੋਂ ਇਲਾਵਾ, 66 ਕੇਵੀ ਸਬ ਸਟੇਸ਼ਨ ਸਿੱਧਵਾਂ ਬੇਟ ਨੂੰ ਸਿੰਗਲ ਸੋਰਸ - 220 ਕੇਵੀ ਸਬਸਟੇਸ਼ਨ ਜਗਰਾਉਂ ਦੁਆਰਾ ਬਿਜਲੀ ਸਪਲਾਈ ਕੀਤੇ ਜਾਣ ਨੂੰ ਧਿਆਨ ਵਿਚ ਰੱਖਦੇ ਹੋਏ, ਵਿਭਾਗ ਵੱਲੋਂ 244.5 ਲੱਖ ਰੁਪਏ ਦੀ ਲਾਗਤ ਨਾਲ ਇਕ ਨਵੀਂ 10.6 ਕਿਲੋਮੀਟਰ ਲੰਬੀ 66 ਕੇਵੀ ਸਿੱਧਵਾਂ ਬੇਟ-ਭੂੰਦੜੀ ਟਰਾਂਸਮਿਸ਼ਨ ਲਾਈਨ ਵਿਛਾਈ ਗਈ ਹੈ।  ਹੁਣ, ਇਹ ਨਵਾਂ 66ਕੇਵੀ ਲਿੰਕ ਸਬਸਟੇਸ਼ਨ ਸਿੱਧਵਾਂ ਬੇਟ ਲਈ ਬੈਕਅੱਪ ਸਪਲਾਈ ਵਜੋਂ ਕੰਮ ਕਰੇਗਾ।  ਜਿਸ ਨਾਲ ਸਬ ਸਟੇਸ਼ਨ ਸਿੱਧਵਾਂ ਬੇਟ ਦੀ ਬਿਜਲੀ ਸਪਲਾਈ 220 ਕੇਵੀ ਸਬ ਸਟੇਸ਼ਨ ਜਗਰਾਓਂ ਤੋਂ ਬਿਜਲੀ ਸਪਲਾਈ ਕੱਟਣ ਤੋਂ ਬਾਅਦ ਵੀ ਪ੍ਰਭਾਵਿਤ ਨਹੀਂ ਹੋਵੇਗੀ।  ਇਸ ਤਰ੍ਹਾਂ ਸਾਰੇ ਪਿੰਡਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਦਿਤੀ ਜਾਵੇਗੀ।

ਇਹ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਨੇ 3 ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ 5 ਬੱਸਾਂ ਜ਼ਬਤ ਤੇ 14 ਦੇ ਕੀਤੇ ਚਲਾਨ

ਬਿਜਲੀ ਮੰਤਰੀ ਨੇ ਰਾਏਕੋਟ ਦੇ ਪਿੰਡ ਬਰਮੀ ਦਾ ਵੀ ਦੌਰਾ ਕੀਤਾ ਅਤੇ ਲੋਕਾਂ ਨੂੰ ਨਵਾਂ 66 ਕੇਵੀ ਸਬ ਸਟੇਸ਼ਨ ਸਮਰਪਿਤ ਕੀਤਾ। ਸ. ਹਰਭਜਨ ਸਿੰਘ ਨੇ ਦਸਿਆ ਕਿ ਇਸ ਸਬ ਸਟੇਸ਼ਨ 'ਤੇ ਨਵਾਂ 8.0/10.0 ਐਮਵੀਏ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਹੈ ਅਤੇ 11 ਕੇਵੀ ਟਰਾਂਸਮਿਸ਼ਨ ਲਾਈਨ ਵਿਛਾਈ ਗਈ ਹੈ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 3.86 ਕਰੋੜ ਰੁਪਏ ਹੈ। ਉਨ੍ਹਾਂ ਦਸਿਆ ਕਿ ਇਹ ਸਬ ਸਟੇਸ਼ਨ 66 ਕੇਵੀ ਸਬਸਟੇਸ਼ਨ ਰਾਏਕੋਟ ਅਤੇ 66 ਕੇਵੀ ਸਬਸਟੇਸ਼ਨ ਪੱਖੋਵਾਲ ਦਾ ਲੋਡ ਘਟਾਉਣ ਵਿਚ ਮਦਦ ਕਰੇਗਾ ਜਿਸ ਨਾਲ 15 ਪਿੰਡਾਂ ਦੇ 20000 ਖਪਤਕਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ 66 ਕੇਵੀ ਸਬ ਸਟੇਸ਼ਨ ਬਰਮੀ ਦਾ ਸਿੱਧਾ ਲਾਭ ਨੂਰਪੁਰਾ, ਤਾਜਪੁਰ, ਕੈਲੇ, ਬੁਰਜ ਲਿੱਟਾਂ, ਗੋਂਦਵਾਲ, ਹਲਵਾਰਾ ਅਤੇ ਹੋਰ ਨੇੜਲੇ ਪਿੰਡਾਂ ਨੂੰ ਮਿਲੇਗਾ। ਸ. ਹਰਭਜਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸੇਵਾਵਾਂ ਵਿਚ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਝੋਨੇ ਦੀ ਬਿਜਾਈ ਦੇ ਸੀਜ਼ਨ ਵਿਚ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ: ਨਿਹੰਗਾਂ ਦੇ ਪ੍ਰੋਗਰਾਮ ‘ਚ ਅਚਾਨਕ ਟੁੱਟ ਗਈ ਸਟੇਜ, ਧੜੰਮ ਕਰਕੇ ਇੱਕ-ਦੂਜੇ ‘ਤੇ ਡਿੱਗੇ, ਦੇਖੋ ਵੀਡੀਓ

ਉਨ੍ਹਾਂ ਨੇ ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਟਰਾਂਸਫਾਰਮਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਦੀ ਜਾਂਚ ਕਰਨ ਤੇ ਜੇਕਰ ਕੋਈ ਨੁਕਸ ਹੈ, ਤਾਂ ਉਸਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿਤੇ। ਬਿਜਲੀ ਮੰਤਰੀ ਹਰਭਜਨ ਸਿੰਘ ਨੇ 20 ਮਈ ਤੋਂ 31 ਮਈ ਤਕ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਸਪਲਾਈ ਦੇ ਸਮੇਂ ਦੇ ਵੇਰਵੇ ਨੂੰ ਸਾਂਝੇ ਕਰਦਿਆਂ ਦਸਿਆ ਕਿ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅੱਠ ਘੰਟੇ ਬਿਜਲੀ ਸਪਲਾਈ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀਐਸਆਰ ਖੇਤਰਾਂ ਨੂੰ ਗਰੁੱਪਾਂ ਵਿਚ ਵੰਡਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਖੰਨਾ, ਸ੍ਰੀ ਫਤਹਿਗੜ੍ਹ ਸਾਹਿਬ ਅਤੇ ਤਰਨਤਾਰਨ ਗਰੁੱਪ ਏ1 (ਏ) ਅਧੀਨ ਖੇਤਰਾਂ ਅਤੇ ਫਿਰੋਜ਼ਪੁਰ, ਬਰਨਾਲਾ ਅਤੇ ਮਲੇਰਕੋਟਲਾ ਗਰੁੱਪ ਏ1 (ਬੀ) ਅਧੀਨ ਪੈਂਦੇ ਖੇਤਰਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ 8 ਘੰਟੇ ਨਿਰਵਿਘਨ ਸਪਲਾਈ ਦਿਤੀ ਜਾਵੇਗੀ।

ਇਹ ਵੀ ਪੜ੍ਹੋ: ਪਾਸਾਂਗ ਦਾਵਾ ਨੇ ਰਿਕਾਰਡ 27ਵੀਂ ਵਾਰ ਫ਼ਤਹਿ ਕੀਤੀ ਮਾਊਂਟ ਐਵਰੈਸਟ ਦੀ ਚੋਟੀ

ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਗਰੁੱਪ ਏ 2 (ਏ) ਵਿਚ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ (ਸਿਟੀ ਅਤੇ ਸਬ-ਅਰਬਨ) ਅਤੇ ਗਰੁੱਪ ਏ2 (ਬੀ) ਵਿਚ ਸੰਗਰੂਰ, ਐਸਬੀਐਸ ਨਗਰ (ਨਵਾਂਸ਼ਹਿਰ) ਨੂੰ ਸਵੇਰੇ 7.30 ਵਜੇ ਤੋਂ ਦੁਪਹਿਰ 3.30 ਵਜੇ ਤਕ ਬਿਜਲੀ ਸਪਲਾਈ ਮਿਲੇਗੀ। ਜਦਕਿ ਗਰੁੱਪ ਬੀ1 (ਏ) ਜਿਸ ਵਿਚ ਫਰੀਦਕੋਟ, ਮੋਗਾ, ਅੰਮ੍ਰਿਤਸਰ (ਸਿਟੀ ਅਤੇ ਸਬ-ਅਰਬਨ) ਹਨ ਅਤੇ ਗਰੁੱਪ ਬੀ1 (ਬੀ) ਸਮੇਤ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਐਸ.ਏ.ਐਸ. ਨਗਰ (ਮੋਹਾਲੀ), ਗੁਰਦਾਸਪੁਰ, ਪਠਾਨਕੋਟ ਅਤੇ ਰੋਪੜ ਨੂੰ ਸਵੇਰੇ 8.30 ਵਜੇ ਤੋਂ ਸ਼ਾਮ 4.30 ਵਜੇ ਤਕ ਬਿਜਲੀ ਸਪਲਾਈ ਮਿਲੇਗੀ।ਇਸ ਦੌਰਾਨ ਇੰਟਰਨੈਸ਼ਨਲ ਬਾਰਡਰ ਏਰੀਆ ਗਰੁੱਪ (ਕੰਡੇਦਾਰ ਤਾਰ ਤੋਂ ਪਾਰ ਫੀਡਰ) ਅਤੇ ਖੇਤਰਾਂ- ਪਟਿਆਲਾ, ਕਪੂਰਥਲਾ, ਬਠਿੰਡਾ ਅਤੇ ਮਾਨਸਾ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਨਿਰਵਿਘਨ ਸਪਲਾਈ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement