ਬਿਜਲੀ ਮੰਤਰੀ ਵਲੋਂ PSPCL ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਦਿਤੀ ਚਿਤਾਵਨੀ
Published : May 22, 2023, 6:11 pm IST
Updated : May 22, 2023, 6:12 pm IST
SHARE ARTICLE
Power Minister conducts surprise check in PSPCL office to check attendance
Power Minister conducts surprise check in PSPCL office to check attendance

ਉਦਯੋਗਾਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿਤੀ ਜਾਏਗੀ: ਬਿਜਲੀ ਮੰਤਰੀ

 

ਚੰਡੀਗੜ੍ਹ/ ਲੁਧਿਆਣਾ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚਿਤਾਵਨੀ ਦਿਤੀ।

ਇਹ ਵੀ ਪੜ੍ਹੋ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਬਰਮੀ ਵਿਖੇ 66ਕੇਵੀ ਸਬ ਸਟੇਸ਼ਨ ਅਤੇ 10.6 ਕਿਲੋਮੀਟਰ ਲਾਈਨ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ, ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਅੱਜ ਸਵੇਰੇ 7.50 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਸਥਿਤ ਪੀ.ਐਸ.ਪੀ.ਸੀ.ਐਲ ਦਫ਼ਤਰ ਪੁੱਜੇ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਇੱਕ-ਇੱਕ ਕਰਕੇ ਬੁਲਾਇਆ ਅਤੇ ਦਫ਼ਤਰ ਵਿੱਚ ਉਨ੍ਹਾਂ ਦੀ ਮੌਜੂਦਗੀ ਦੀ ਚੈਕਿੰਗ ਕੀਤੀ। ਚੈਕਿੰਗ ਦੀ ਕਾਰਵਾਈ ਸਮਾਪਤ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਸ ਅਚਨਚੇਤ ਦੌਰੇ ਦਾ ਮੰਤਵ ਵਿਭਾਗ ਦੇ ਸਟਾਫ਼ ਦਾ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਹੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਪਹਿਨਣ ਲਈ ਵੀ ਕਿਹਾ।

ਇਹ ਵੀ ਪੜ੍ਹੋ: SGPC ਪ੍ਰਧਾਨ ਮੈਨੂੰ ਧਾਰਮਕ ਮਸਲਿਆਂ 'ਚ ਦਖ਼ਲ ਨਾ ਦੇਣ ਲਈ ਕਹਿੰਦੇ ਨੇ, ਉਨ੍ਹਾਂ ਨੇ ਖ਼ੁਦ ‘ਤੱਕੜੀ’ ਲਈ ਵੋਟਾਂ ਕਿਉਂ ਮੰਗੀਆਂ: CM ਮਾਨ

ਹਰਭਜਨ ਸਿੰਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਵਾਉਣ ਲਈ ਲੋਕਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ: ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਉਨ੍ਹਾਂ ਅੱਗੇ ਕਿਹਾ ਕਿ ਸਾਰੇ ਬਕਾਇਆ ਮਾਮਲਿਆਂ ਦਾ ਤੁਰੰਤ ਨਿਪਰਾਟਾ ਕੀਤਾ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਇਸ ਦੇ ਕੰਮਕਾਜ ਪ੍ਰਤੀ ਭਰੋਸਾ ਵਧੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਗਾਮੀ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ ਅਤੇ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ ਕਿਉਂਕਿ ਪੀ.ਐਸ.ਪੀ.ਸੀ.ਐਲ. ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਪਾਸਾਂਗ ਦਾਵਾ ਨੇ ਰਿਕਾਰਡ 27ਵੀਂ ਵਾਰ ਫ਼ਤਹਿ ਕੀਤੀ ਮਾਊਂਟ ਐਵਰੈਸਟ ਦੀ ਚੋਟੀ

ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਦੇਸ਼ ਦਾ ਉਦਯੋਗਿਕ ਧੁਰਾ ਹੋਣ ਦੇ ਨਾਤੇ, ਪੀ.ਐਸ.ਪੀ.ਸੀ.ਐਲ. ਇਥੋਂ ਉਦਯੋਗਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਬਿਨਾਂ ਕਿਸੇ ਪਾਵਰ ਕੱਟ ਦੇ ਆਪਣਾ ਕੰਮ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸੰਬੰਧੀ ਇੰਡਸਟਰੀ ਨੂੰ ਕੋਈ ਦਿੱਕਤ ਨਹੀਂ ਆਉਣ ਦਿਤੀ ਜਾਏਗੀ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement