ਪੰਜਾਬ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜੇਗੀ: ਕਾਰਜਕਾਰਨੀ ਦੀ ਮੀਟਿੰਗ 'ਚ ਫੈਸਲਾ
Published : May 22, 2023, 10:55 am IST
Updated : May 22, 2023, 10:55 am IST
SHARE ARTICLE
PHOTO
PHOTO

ਅਸ਼ਵਨੀ ਨੇ ਕਿਹਾ- ਵਰਕਰਾਂ ਨੂੰ 13 ਸੀਟਾਂ 'ਤੇ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ

 

ਸੰਗਰੂਰ : ਭਾਜਪਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੰਗਰੂਰ, ਪੰਜਾਬ ਵਿਚ ਹੋਈ। ਇਸ ਤਹਿਤ ਪੰਜਾਬ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰੀਆਂ 13 ਸੀਟਾਂ ਦੇ ਹਰੇਕ ਵਰਕਰ ਨੂੰ ਸਖ਼ਤ ਮਿਹਨਤ ਕਰਨ ਲਈ ਕਿਹਾ।

ਪੰਜਾਬ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਦੇ ਆਗੂਆਂ ਦੇ ਨਾਲ-ਨਾਲ ਕੌਮੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਸਵੇਰ ਤੋਂ ਦੇਰ ਸ਼ਾਮ ਤੱਕ ਜਾਰੀ ਰਹੀ। ਇਸ ਦੌਰਾਨ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ 'ਚ ਵਰਕਰਾਂ ਨੂੰ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ, ਦੇਸ਼ ਦੀ ਭਲਾਈ ਲਈ ਕੀਤੇ ਕੰਮਾਂ, ਵੱਖ-ਵੱਖ ਸਕੀਮਾਂ ਰਾਹੀਂ ਹਰ ਵਰਗ ਨੂੰ ਮਿਲੇ ਲਾਭ ਅਤੇ ਹੋਰ ਲੋਕ ਭਲਾਈ ਦੇ ਕੰਮਾਂ ਤੋਂ ਜਾਣੂ ਕਰਵਾਉਣ ਦਾ ਸੱਦਾ ਦਿਤਾ | 

ਪੰਜਾਬ ਭਾਜਪਾ ਨੇ ਹਾਲ ਹੀ ਵਿਚ ਅਕਾਲੀ ਦਲ ਤੋਂ ਵੱਖ ਹੋ ਕੇ ਜਲੰਧਰ ਲੋਕ ਸਭਾ ਦੀ ਉਪ ਚੋਣ ਲੜੀ ਹੈ। ਪਰ ਇਸ ਵਿਚ ਭਾਜਪਾ ਚੌਥੇ ਨੰਬਰ 'ਤੇ ਆਈ। ਜਿੱਥੇ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ, ਉਹ ਵੀ ਤੀਜੇ ਨੰਬਰ 'ਤੇ ਰਹੀ ਸੀ।

ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ 57,000 ਤੋਂ ਵੱਧ ਵੋਟਾਂ ਨਾਲ ਜੇਤੂ ਰਹੇ। ਜਦਕਿ ਦੂਜੇ ਸਥਾਨ 'ਤੇ ਪੰਜਾਬ ਕਾਂਗਰਸ ਦੀ ਉਮੀਦਵਾਰ ਅਤੇ ਸਾਬਕਾ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਰਹੀ।

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement