ਪੰਜਾਬ ਦੀਆਂ ਤਹਿਸੀਲਾਂ 'ਚ ਮਾਲ ਅਫਸਰਾਂ ਦੀ ਵਾਪਸੀ: ਮੁੱਖ ਮੰਤਰੀ ਵੱਲੋਂ ਨਾਇਬ ਤਹਿਸੀਲਦਾਰ ਨੂੰ ਬਹਾਲ ਕਰਨ ਦੇ ਹੁਕਮ
Published : May 22, 2023, 11:25 am IST
Updated : May 22, 2023, 11:25 am IST
SHARE ARTICLE
photo
photo

ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਰੱਦ

 


ਮੁਹਾਲੀ : ਪੰਜਾਬ ਦੀਆਂ ਤਹਿਸੀਲਾਂ ਵਿਚ ਹੜਤਾਲ ’ਤੇ ਜਾਣ ਦਾ ਫੈਸਲਾ ਅੱਜ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਕੇ.ਏ.ਪੀ.ਸਿਨਹਾ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਜਾਂਚ ਪੈਂਡਿੰਗ ਪਾ ਦਿਤੀ ਹੈ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ।

ਮਾਲ ਅਫਸਰਾਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਧਮਾਣਾ ਨੇ ਦਸਿਆ ਕਿ ਅੱਜ ਸਮੂਹ ਮਾਲ ਅਫਸਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਗਈ ਹੜਤਾਲ ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਾਇਬ ਤਹਿਸੀਲਦਾਰ ਨੂੰ ਬਹਾਲ ਕਰਨ ਦੇ ਹੁਕਮ ਵੀ ਦਿਤੇ ਹਨ।
ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮਾ ਨੇ ਦਸਿਆ ਕਿ ਉਨ੍ਹਾਂ ਦੀ ਵਿੱਤ ਕਮਿਸ਼ਨਰ ਕੇਏਪੀ ਸਿਨਹਾ ਨਾਲ ਅੱਧਾ ਘੰਟਾ ਮੀਟਿੰਗ ਹੋਈ। ਮੀਟਿੰਗ ਵਿਚ ਪਰਸੋਨਲ ਵਿਭਾਗ ਦੇ ਅਧਿਕਾਰੀ ਕੁਮਾਰ ਰਾਹੁਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨਰ ਨੇ ਭਰੋਸਾ ਦਿਤਾ ਹੈ ਕਿ ਉਹ ਬੁੱਧਵਾਰ ਤੱਕ ਪੂਰੇ ਮਾਮਲੇ ਦੀ ਜਾਂਚ ਮੁਕੰਮਲ ਕਰ ਲੈਣਗੇ।

ਪ੍ਰਧਾਨ ਧਾਮਾ ਨੇ ਦਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ 6 ਜੂਨ ਨੂੰ ਮੀਟਿੰਗ ਦਾ ਸਮਾਂ ਵੀ ਦਿਤਾ ਹੈ। ਇਸ ਮੀਟਿੰਗ ਵਿਚ ਮਾਲ ਵਿਭਾਗ ਦੇ ਹੋਰ ਵੀ ਕਈ ਭਖਦੇ ਮਸਲਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ ਸਮੂਹ ਤਹਿਸੀਲਾਂ ਦੇ ਮਾਲ ਅਧਿਕਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿਚ ਲਿਆ ਗਿਆ। ਐਸੋਸੀਏਸ਼ਨ ਨੇ ਮੰਗ ਕੀਤੀ ਸੀ ਕਿ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਬਹਾਲ ਕੀਤਾ ਜਾਵੇ।

ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਤਹਿਸੀਲ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕੋਲ ਇੱਕ ਵਿਅਕਤੀ ਰਜਿਸਟਰੀ ਕਰਵਾਉਣ ਲਈ ਆਇਆ। ਪਰ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਦਸਤਾਵੇਜ਼ ਨਾ ਹੋਣ ਕਾਰਨ ਰਜਿਸਟਰੀ ਕਰਨ ਤੋਂ ਇਨਕਾਰ ਕਰ ਦਿਤਾ। ਇਸ ਤੋਂ ਬਾਅਦ ਉਕਤ ਵਿਅਕਤੀ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਸਟਰਖਾਨਾ ਕੋਲ ਸ਼ਿਕਾਇਤ ਕਰਨ ਗਏ।

ਇਸ ’ਤੇ ਵਿਧਾਇਕ ਸੁਖਬੀਰ ਮਾਸਟਰਖਾਨਾ ਨੇ ਨਾਇਬ ਤਹਿਸੀਲਦਾਰ ਨੂੰ ਰਜਿਸਟਰੀ ਕਰਵਾਉਣ ਲਈ ਕਿਹਾ। ਪਰ ਨਾਇਬ ਤਹਿਸੀਲਦਾਰ ਨੇ ਕੋਈ ਵੀ ਗਲਤ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦਿਤਾ। ਇਸ ਤੋਂ ਬਾਅਦ ਵਿਧਾਇਕ ਦੇ ਇਸ਼ਾਰੇ ’ਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕਰ ਦਿਤਾ ਗਿਆ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement