
ਦੂਜੇ ਬੱਚੇ ਦੀ ਹਾਲਤ ਗੰਭੀਰ, ਪੁਲਿਸ ਨੇ ਕੀਤਾ ਮਾਮਲਾ ਦਰਜ
ਰੂਪਨਗਰ: ਰੂਪਨਗਰ ਦੇ ਪਿੰਡ ਪਥਰੇੜੀ ਰਾਜਪੂਤਾਂ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕਲਯੁਗੀ ਪਿਓ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਜ਼ਹਿਰੀਲਾ ਦੁੱਧ ਪਿਲਾ ਦਿਤਾ। ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੂਜੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ 'ਚ ਮੁਲਜ਼ਮ ਦੇ ਭਰਾ ਧਰਮਪਾਲ ਸਿੰਘ ਨੇ ਦਸਿਆ ਕਿ ਜਦੋਂ ਉਹ ਆਪਣੇ ਘਰ ਵਾਪਸ ਪਰਤਿਆ ਤਾਂ ਉਸ ਦੇ ਭਤੀਜੇ ਬਿੰਦਰ ਸਿੰਘ (7) ਅਤੇ ਯੁਵਰਾਜ ਸਿੰਘ (5) ਉਸ ਕੋਲ ਭੱਜੇ ਆਏ।
ਇਹ ਵੀ ਪੜ੍ਹੋ: ਫਿਜੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਨਰਿੰਦਰ ਮੋਦੀ ਨੂੰ ਫਿਜੀ ਦੇ ਸਰਵ ਉੱਚ ਸਨਮਾਨ ਨਾਲ ਕੀਤਾ ਸਨਮਾਨਿਤ
ਦੋਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦੁੱਧ ’ਚ ਜ਼ਹਿਰ ਮਿਲਾ ਕੇ ਪਿਆ ਦਿਤਾ। ਧਰਮਪਾਲ ਸਿੰਘ ਨੇ ਦਸਿਆ ਕਿ ਇਸ ਬਾਰੇ ਪਤਾ ਲੱਗਦਿਆਂ ਹੀ ਉਹ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਨੇ ਦੋਵਾਂ ਬੱਚਿਆਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦਿਤੀ। ਇਲਾਜ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਰੈਫਰ ਕਰ ਦਿਤਾ ਗਿਆ।
ਇਹ ਵੀ ਪੜ੍ਹੋ: ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 3 ਸ਼ਰਧਾਲੂਆਂ ਦੀ ਮੌਤ
ਉਸ ਨੇ ਦੱਸਿਆ ਕਿ ਜਦੋਂ ਉਹ ਦੋਵੇਂ ਬੱਚਿਆਂ ਨੂੰ ਲੈ ਕੇ ਸੈਕਟਰ 16 ਵਿਖੇ ਪੁੱਜੇ ਤਾਂ ਉਥੇ ਮੌਜੂਦ ਡਾਕਟਰਾਂ ਨੇ ਐਮਰਜੈਂਸੀ ਵਿਚ ਦੋਵਾਂ ਬੱਚਿਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿਤਾ ਜਿਥੇ ਇਲਾਜ ਦੌਰਾਨ ਗੁਰਤੇਜ ਸਿੰਘ ਦੀ ਮੌਤ ਹੋ ਗਈ ਜਦਕਿ ਦੂਜਾ ਬੱਚਾ ਯੁਵਰਾਜ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।