ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਕੰਡਕਟਰ ਨੌਕਰੀ ਤੋਂ ਫ਼ਾਰਗ
Published : May 22, 2023, 3:38 pm IST
Updated : May 22, 2023, 3:38 pm IST
SHARE ARTICLE
Laljit Singh Bhullar
Laljit Singh Bhullar

ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ "ਮਨਿਸਟਰ ਫ਼ਲਾਇੰਗ ਸਕੁਐਡ"

 

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ।

ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿਛਲੇ ਹਫ਼ਤੇ ਗਠਤ ਕੀਤਾ ਗਿਆ "ਮਨਿਸਟਰ ਫ਼ਲਾਇੰਗ ਸਕੁਐਡ"
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ "ਮਨਿਸਟਰ ਫ਼ਲਾਇੰਗ ਸਕੁਐਡ" ਗਠਤ ਕੀਤਾ ਗਿਆ ਸੀ। ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ 'ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ।

ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ। ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਸ੍ਰੀ ਮਦਨ ਲਾਲ (ਐਸ.ਐਸ), ਸ੍ਰੀ ਰਾਮੇਸ਼ ਕੁਮਾਰ (ਇੰਸਪੈਕਟਰ), ਸ੍ਰੀ ਸੁਖਵਿੰਦਰ ਸਿੰਘ (ਇੰਸਪੈਕਟਰ), ਸ੍ਰੀ ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸ੍ਰੀ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement