70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਜੰਗਲਾਤ ਅਫ਼ਸਰ ਤੇ ਦਰੋਗਾ ਗ੍ਰਿਫ਼ਤਾਰ
Published : May 22, 2023, 8:38 pm IST
Updated : May 22, 2023, 8:38 pm IST
SHARE ARTICLE
Vigilance Bureau arrests Block Forest Officer, Daroga for accepting Rs 70,000 bribe
Vigilance Bureau arrests Block Forest Officer, Daroga for accepting Rs 70,000 bribe

ਮਲੇਰਕੋਟਲਾ ਵਿਖੇ ਤਾਇਨਾਤ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਵਿਰੁਧ ਵਿਜੀਲੈਂਸ ਦੀ ਕਾਰਵਾਈ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁਧ ਇਹ ਕੇਸ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਵਾਤੀ ਮਾਲੀਵਾਲ ਨੇ ਕ੍ਰਿਕਟਰ ਸ਼ੁਭਮਨ ਗਿੱਲ ਦੀ ਭੈਣ ਨੂੰ ਟ੍ਰੋਲ ਕਰਨ ਵਾਲਿਆਂ ਦੀ ਕੀਤੀ ਆਲੋਚਨਾ 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।

ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਆ ਦੀ ਅੰਮ੍ਰਿਤਸਰ ਅਦਾਲਤ ’ਚ ਪੇਸ਼ੀ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਨੂੰ ਮਿਲਿਆ 29 ਮਈ ਤਕ ਦਾ ਰਿਮਾਂਡ

ਬੁਲਾਰੇ ਨੇ ਅੱਗੇ ਦਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜ਼ਮਾਂ ਵਿਰੁਧ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement