
Nangal News: ਮਾਲਕ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਜ਼ਮਾਨਤ 'ਤੇ ਕੀਤਾ ਰਿਹਾਅ
Nangal News : ਨਵਾਂ ਨੰਗਲ ਪੁਲਿਸ ਚੌਕੀ ’ਚ ਅਜੌਲੀ ਮੋੜ ’ਚ ਸੁਮਿਤ ਨਾਗਪਾਲ ਨੂੰ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸਣ ਦੇ ਦੋਸ਼ ਹੇਠ ਇੱਕ ਨਿੱਜੀ ਹੋਟਲ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਜਿਸ ਦੀ ਪੁਸ਼ਟੀ ਥਾਣਾ ਨਵਾਂ ਨੰਗਲ ਦੇ ਇੰਚਾਰਜ ਸਬ ਇੰਸਪੈਕਟਰ ਰਜਿੰਦਰ ਕੁਮਾਰ ਨੇ ਕੀਤੀ ਹੈ।
ਇਹ ਵੀ ਪੜੋ:Bangladeshi Mp Murder : ਭਾਰਤ ’ਚ ਲਾਪਤਾ ਹੋਏ ਬੰਗਲਾਦੇਸ਼ੀ ਸੰਸਦ ਮੈਂਬਰ ਦਾ ਕੋਲਕਾਤਾ ’ਚ ਹੋਇਆ ਕਤਲ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਸਬ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਰੈਸਟੋਰੈਂਟ 'ਚ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸੀ ਜਾ ਰਹੀ ਸੀ, ਜਿਸ ਦੀ ਸ਼ਿਕਾਇਤ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਮੀਰ ਨੇ ਪੁਲਿਸ ਕੋਲ ਦਰਜ ਕਰਵਾਈ ਸੀ | ਜਿਸ ਦੇ ਆਧਾਰ 'ਤੇ ਉਕਤ ਰੈਸਟੋਰੈਂਟ ਦੇ ਮਾਲਕ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ, ਜਿਸ 'ਤੇ ਉਸ ਨੇ ਹੋਰ ਢਾਬੇ, ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨੂੰ ਬਿਨਾਂ ਲਾਇਸੈਂਸ ਤੋਂ ਸ਼ਰਾਬ ਨਾ ਵੇਚਣ ਦੀ ਚਿਤਾਵਨੀ ਦਿੱਤੀ ਸੀ। ਉਧਰ ਰੈਸਟੋਰੈਂਟ ਮਾਲਕ ਸੁਮਿਤ ਨਾਗਪਾਲ ਨੇ ਸਪੱਸ਼ਟ ਕਿਹਾ ਕਿ ਨੰਗਲ ਵਿੱਚ ਸ਼ਾਇਦ ਹੀ ਕਿਸੇ ਰੈਸਟੋਰੈਂਟ ਜਾਂ ਢਾਬੇ ਕੋਲ ਸ਼ਰਾਬ ਪਰੋਸਣ ਦਾ ਲਾਇਸੈਂਸ ਹੋਵੇ, ਪਰ ਆਬਕਾਰੀ ਵਿਭਾਗ ਵੱਲੋਂ ਉਨ੍ਹਾਂ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ, ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ।
(For more news apart from case registered against restaurant owner for serving liquor without license News in Punjabi, stay tuned to Rozana Spokesman)