Punjab Election : ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
Published : May 22, 2024, 9:29 pm IST
Updated : May 22, 2024, 9:32 pm IST
SHARE ARTICLE
Nilabh Kishore & Rahul S
Nilabh Kishore & Rahul S

ਨਿਲਾਭ ਕਿਸ਼ੋਰ ਲੁਧਿਆਣਾ ਤੇ ਰਾਹੁਲ ਐੱਸ ਜਲੰਧਰ ਦੇ ਪੁਲਿਸ ਕਮਿਸ਼ਨਰ ਤਾਇਨਾਤ, ਚੋਣ ਕਮਿਸ਼ਨ ਨੇ ਕੀਤੀ ਨਿਯੁਕਤੀ

Punjab Election: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।

ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

abc

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਸੀ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਸੀ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement