Punjab News : ਚੋਣ ਕਮਿਸ਼ਨ ਨੇ 2 ਜ਼ਿਲਿਆਂ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ
Published : May 22, 2024, 2:59 pm IST
Updated : May 22, 2024, 2:59 pm IST
SHARE ARTICLE
  Election Commission
Election Commission

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

Punjab News : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement