Firozpur Accident : ਫ਼ਿਰੋਜ਼ਪੁਰ 'ਚ  ਮੋਟਰਸਾਈਕਲ ਤੇ ਕੈਂਟਰ ਦੀ ਭਿਆਨਕ ਟੱਕਰ ’ਚ  3 ਭੈਣ-ਭਰਾ ਦੀ ਹੋਈ ਮੌਤ

By : BALJINDERK

Published : May 22, 2024, 11:37 am IST
Updated : May 22, 2024, 11:37 am IST
SHARE ARTICLE
Accident
Accident

Firozpur Accident : ਬਾਜ਼ਾਰ 'ਚੋਂ ਦਵਾਈ ਲੈ ਕੇ ਘਰ ਜਾਂਦੇ ਸਮੇਂ ਵਾਪਰਿਆ ਹਾਦਸਾ,  ਕੈਂਟਰ ਚਾਲਕ ਮੌਕੇ ਤੋਂ ਹੋਇਆ ਫ਼ਰਾਰ 

 Firozpur Accident : ਫ਼ਿਰੋਜ਼ਪੁਰ ਵਿਚ ਬੀਤੀ ਰਾਤ ਨੂੰ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਦੌਰਾਨ ਕੈਂਟਰ ਚਾਲਕ ਕੈਂਟਰ ਛੱਡ ਕੇ ਭੱਜ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਕਈ ਘੰਟੇ ਫ਼ਿਰੋਜ਼ਪੁਰ ਫ਼ਾਜ਼ਲਿਕਾ ਹਾਈਵੇ 'ਤੇ ਲੰਮਾ ਜਾਮ ਲੱਗਾ ਰਿਹਾ | 

ਇਹ ਵੀ ਪੜੋ:Manish Sisodia News : ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਨੂੰ ਨਹੀਂ ਦਿੱਤੀ ਰਾਹਤ

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸ਼ਾਂਤ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਹੈ। ਮ੍ਰਿਤਕ ਤਿੰਨੇ ਭੈਣ-ਭਰਾ ਪਿੰਡ ਪੁਰਾ ਵਾਲਾ ਦੇ ਵਸਨੀਕ ਹਨ ਅਤੇ ਮੋਟਰਸਾਈਕਲ 'ਤੇ ਘਰੋਂ ਦਵਾਈ ਲੈਣ ਆਏ ਸਨ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦਾ ਹਾਦਸਾ ਹੋ ਗਿਆ, ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ।

(For more news apart from  Firozpur in three Broyher and sister died collision a motorcycle News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement