Moga News: ਮੋਗਾ ਪੁਲਿਸ ਨੇ ਭਾਰੀ ਮਾਤਰਾ ’ਚ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਤਾ ਕਾਬੂ, ਇਕ ਫ਼ਰਾਰ

By : BALJINDERK

Published : May 22, 2024, 2:03 pm IST
Updated : May 22, 2024, 2:03 pm IST
SHARE ARTICLE
2 persons arrested
2 persons arrested

Moga News : 27 ਪੇਟੀਆਂ ਸ਼ਰਾਬ ਦੇ ਇਲਾਵਾ 32 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ 

Moga News : ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਮੋਗਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ ’ਤੇ ਸ਼ਰਾਬ ਸਮੱਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਪੁਲਿਸ ਨੇ 27 ਪੇਟੀਆਂ ਸ਼ਰਾਬ ਦੇ ਇਲਾਵਾ 32 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੇ ਇਲਾਵਾ ਦੋ ਨੂੰ ਕਾਬੂ ਕੀਤਾ ਹੈ।

ਇਹ ਵੀ ਪੜੋ:Sachin Khilari : ਵਿਸ਼ਵ ਪੈਰਾ ਅਥਲੈਟਿਕਸ ’ਚ ਸਚਿਨ ਖਿਲਾਰੀ ਨੇ ਜਿੱਤਿਆ ਸੋਨ ਤਗਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਅਜੀਤ ਸਿੰਘ ਰੰਧਾਵਾ ਪੁਲਿਸ ਪਾਰਟੀ ਸਮੇਤ ਐੱਮ. ਪੀ. ਬਸਤੀ ਲੰਢੇਕੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਬਲਵਿੰਦਰ ਸਿੰਘ ਉਰਫ਼ ਗੋਲਡੀ ਨਿਵਾਸੀ ਬੇਅੰਤ ਨਗਰ ਮੋਗਾ ਨੂੰ ਗੱਡੀ ਸਮੇਤ ਕਾਬੂ ਕਰ ਕੇ ਉਸ ਕੋਲੋਂ 18 ਪੇਟੀਆਂ ਸ਼ਰਾਬ ਖਾਸਾ, ਇਕ ਪੇਟੀ ਗਰੀਨ ਵੋਧਕਾ ਠੇਕਾ, 3 ਪੇਟੀਆਂ ਗ੍ਰੇਡ ਅਫੇਅਰ ਠੇਕਾ, ਪੰਜ ਪੇਟੀਆਂ 999 ਵਿਸਕੀ ਮਾਰਕਾ ਚੰਡੀਗੜ੍ਹ ਸਮੇਤ 27 ਪੇਟੀਆਂ ਬਰਾਮਦ ਕੀਤੀਆਂ, ਜਦਕਿ ਉਕਤ ਮਾਮਲੇ ਵਿਚ ਅੰਕੁਸ਼ ਕੰਧਾਰੀ ਸ਼ਰਮਾ ਨਿਵਾਸੀ ਬਾਘਾ ਪੁਰਾਣਾ ਨੂੰ ਵੀ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਖ਼ਿਲਾਫ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜੋ:Punjab Elections : ਪੰਜਾਬ ਦੇ 10 ਸਟਾਰ ਪ੍ਰਚਾਰਕਾਂ ਨੇ ਚੋਣਾਂ ਤੋਂ ਦੂਰੀ ਬਣਾਈ

ਇਸੇ ਤਰ੍ਹਾਂ ਫੋਕਲ ਪੁਆਇੰਟ ਪੁਲਿਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਦੀ ਅਗਵਾਈ ਵਿਚ ਹੌਲਦਾਰ ਮਨਜਿੰਦਰ ਸਿੰਘ ਨੇ ਮਹਿਮੇਵਾਲਾ ਰੋਡ ’ਤੇ ਗਸ਼ਤ ਦੌਰਾਨ ਜਸਵੰਤ ਸਿੰਘ ਨਿਵਾਸੀ ਬੁੱਘੀਪੁਰਾ ਨੂੰ ਕਾਬੂ ਕਰ ਕੇ ਉਸ ਕੋਲੋਂ 32 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

(For more news apart from  Moga police arrested 2 persons with alcohol, one absconding  News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement