Samrala accident News: ਸ੍ਰੀ ਦਰਬਾਰ ਸਾਹਿਬ ਜਾ ਰਹੀ ਸੰਗਤ ਨਾਲ ਵਾਪਰੀ ਅਣਹੋਣੀ; ਸੜਕ ਹਾਦਸੇ ’ਚ 2 ਨੇ ਗਵਾਈ ਜਾਨ
Published : May 22, 2024, 9:14 am IST
Updated : May 22, 2024, 9:14 am IST
SHARE ARTICLE
Samrala tourist bus accident
Samrala tourist bus accident

ਦਰਜਨਾਂ ਯਾਤਰੀ ਜ਼ਖ਼ਮੀ

Samrala accident News: ਅੱਜ ਸਵੇਰੇ ਤੜਕੇ 5.30 ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜੇ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲੀਆਂ ਦੋਵੇਂ ਔਰਤਾਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਭੇਜਿਆ ਗਿਆ। 

ਮਿਲੀ ਜਾਣਕਾਰੀ ਅਨੁਸਾਰ ਇਹ ਟੂਰਿਸਟ ਬੱਸ 8 ਮਈ ਤੋਂ ਇਕ ਮਹੀਨੇ ਲਈ ਇੰਦੌਰ ਤੋਂ ਧਾਰਮਿਕ ਯਾਤਰਾ ਉਤੇ ਨਿਕਲੀ ਸੀ। ਇਸ ਵਿਚ 50 ਤੋਂ 60  ਯਾਤਰੀ ਸਵਾਰ ਸਨ। ਬੀਤੀ ਰਾਤ ਜਦੋਂ ਯਾਤਰੀ ਹਰਿਦੁਆਰ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਨ ਤਾਂ ਸਮਰਾਲਾ ਦੇ ਨੇੜਲੇ ਪਿੰਡ ਰੋਹਲੀਆਂ ਦੇ ਕੋਲ ਸਵੇਰੇ 5.30 ਵਜੇ ਸੜਕ ਉਤੇ ਖੜੇ ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ ਹੋ ਗਈ। ਟੱਕਰ ਇਨੀ ਭਿਆਨਕ ਸੀ ਕਿ ਟੂਰਿਸਟ ਬੱਸ ਦੇ ਇਕ ਪਾਸੇ ਦੇ ਪਰਖੱਚੇ ਉੱਡ ਗਏ। ਇਸ ਦੌਰਾਨ ਚੀਕ-ਚਿਹਾੜਾ ਪੈ ਗਿਆ ਅਤੇ ਦਰਦਨਾਕ ਹਾਦਸੇ ਦੀ ਆਵਾਜ਼ ਦੂਰ-ਦੂਰ ਪਿੰਡਾਂ ਤਕ ਸੁਣਾਈ ਦਿਤੀ।

ਇਸ ਤੋਂ ਬਾਅਦ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਬੱਸ ਵਿਚੋਂ ਬਾਹਰ ਕੱਢਿਆ। ਇਸ ਦੌਰਾਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ। ਸਮਰਾਲਾ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ। ਜ਼ਖ਼ਮੀਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਦੇਰ ਰਾਤ ਤੋਂ ਚੱਲ ਰਹੀ ਸੀ, ਇਸ ਕਾਰਨ ਡਰਾਈਵਰ ਨੂੰ ਨੀਂਦ ਆ ਗਈ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ ਹੈ।

(For more Punjabi news apart from Samrala tourist bus accident News, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement