Patiala News : ਸੁਨੀਲ ਜਾਖੜ ਨੇ ਲਿਆ ਪਟਿਆਲਾ ਰੈਲੀ ਦੀਆਂ ਤਿਆਰੀਆਂ ਦਾ‌ ਜਾਇਜ਼ਾ
Published : May 22, 2024, 8:20 pm IST
Updated : May 22, 2024, 8:20 pm IST
SHARE ARTICLE
Sunil Jakhar
Sunil Jakhar

ਕਿਹਾ; ਪੀਐਮ ਮੋਦੀ ਦੀ ਭਲਕੇ ਹੋਣ ਵਾਲੀ ਪਟਿਆਲਾ ਰੈਲੀ ਸਾਬਤ ਹੋਵੇਗੀ ਇਤਿਹਾਸਕ ਰੈਲਾ

Patiala News : ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸਮੇਤ ਪੂਰੇ ਮਾਲਵਾ ਬੈਲਟ ਚ ਭਾਜਪਾ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 23 ਮਈ ਨੂੰ ਸ਼ਾਹੀ ਸ਼ਹਿਰ ਦੇ ਪੋਲੋ ਗਰਾਊਂਡ ਚ ਹੋਣ ਵਾਲੀ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
 
ਇਸ ਚੋਣ ਰੈਲੀ ਲਈ ਜ਼ੋਰਾਂ ਉੱਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਦੇ ਸਥਾਨਕ ਆਗੂਆਂ ਸਮੇਤ ਇੱਥੇ ਪੁੱਜੇ। ਇਸ ਮੌਕੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਬਿੱਟੂ, ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੇਕੇ ਮਲਹੋਤਰਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ।

ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਲਕ ਦੀ ਪਟਿਆਲਾ ਰੈਲੀ ਇਤਿਹਾਸਕ ਰੈਲਾ ਸਾਬਤ ਹੋਵੇਗੀ, ਜੋ ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਕੇ ਰੱਖ ਦੇਵੇਗੀ। ਵਰਣਨਯੋਗ ਹੈ ਕਿ ਇਸ ਚੋਣ ਰੈਲੀ ਦੇ ਵਿਆਪਕ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇੱਕ ਜਾਣਕਾਰੀ ਅਨੁਸਾਰ ਕਰੀਬ 6 ਹਜ਼ਾਰ ਸੁਰੱਖਿਆ ਬਲ ਪੀਐਮ ਮੋਦੀ ਦੀ ਆਮਦ ਮੌਕੇ ਜ਼ਮੀਨ ਤੋਂ ਹਵਾ ਤਕ ਸੁਰੱਖਿਆ ਦਾ ਜ਼ਿੰਮਾ ਸਾਂਭਣਗੇ।

ਇਹ ਵੀ ਦੱਸਣਾ ਬਣਦਾ ਹੈ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪਟਿਆਲਾ 'ਚ ਲੱਗਪੱਗ 20 ਸਾਲਾਂ ਮਗਰੋਂ ਆ ਰਿਹਾ ਹੈ। ਇਸ ਤੋਂ ਪਹਿਲਾਂ 2004 ਲੋਕ ਸਭਾ ਚੋਣਾਂ ਮੌਕੇ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਕੈਪਟਨ ਕੰਵਲਜੀਤ ਸਿੰਘ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਕਰਨ ਲਈ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਸ਼ਾਹੀ ਸ਼ਹਿਰ ਆਏ ਸਨ।

ਇਸ ਮੌਕੇ ਸਥਾਨਕ ਭਾਜਪਾ ਆਗੂਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਪਟਿਆਲਾ ਸਮੇਤ ਪੂਰੇ ਮਾਲਵਾ ਦੇ ਭਾਜਪਾ ਆਗੂਆਂ ਵਰਕਰਾਂ ਤੇ ਲੋਕਾਂ ਚ ਉਤਸ਼ਾਹ ਦਾ ਮਾਹੌਲ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement