Swati Maliwal case: ਬਿਭਵ ਕੁਮਾਰ ਨੂੰ ਮੁੰਬਈ ਤੋਂ ਦਿੱਲੀ ਲਿਆਂਦਾ ਗਿਆ
Published : May 22, 2024, 12:20 pm IST
Updated : May 22, 2024, 12:20 pm IST
SHARE ARTICLE
Bibhav Kumar
Bibhav Kumar

ਬਿਭਵ ਕੁਮਾਰ ਦਿੱਲੀ 'ਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿਚ ਪੰਜ ਦਿਨਾਂ ਦੀ ਪੁਲਿਸ ਹਿਰਾਸਤ ਵਿਚ ਹੈ।

Swati Maliwal case: ਨਵੀਂ ਦਿੱਲੀ  - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦੇ ਮਾਮਲੇ 'ਚ ਬੁੱਧਵਾਰ ਨੂੰ ਮੁੰਬਈ ਤੋਂ ਵਾਪਸ ਲਿਆਂਦਾ ਗਿਆ। ਬਿਭਵ ਨੂੰ ਮੰਗਲਵਾਰ ਨੂੰ ਆਪਣੇ ਆਈਫ਼ੋਨ ਦਾ ਡਾਟਾ ਲੈਣ ਲਈ ਮੁੰਬਈ ਲਿਜਾਇਆ ਗਿਆ ਸੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਬਿਭਵ ਕੁਮਾਰ ਦਿੱਲੀ ਵਿਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿਚ ਪੰਜ ਦਿਨਾਂ ਦੀ ਪੁਲਿਸ ਹਿਰਾਸਤ ਵਿਚ ਹੈ। ਕੁਮਾਰ ਨੂੰ ਮੰਗਲਵਾਰ ਨੂੰ ਆਪਣੇ ਆਈਫੋਨ ਦਾ ਡਾਟਾ ਲੈਣ ਲਈ ਮੁੰਬਈ ਲਿਜਾਇਆ ਗਿਆ ਸੀ। ਬਿਭਵ ਨੇ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਥਿਤ ਤੌਰ 'ਤੇ ਫ਼ੋਨ ਨੂੰ 'ਫਾਰਮੈਟ' ਕੀਤਾ ਸੀ। 

ਪੁਲਿਸ ਨੂੰ ਸ਼ੱਕ ਹੈ ਕਿ ਬਿਭਵ ਨੇ ਆਪਣੇ ਫ਼ੋਨ ਦਾ ਡਾਟਾ ਮੁੰਬਈ ਦੇ ਕਿਸੇ ਵਿਅਕਤੀ ਜਾਂ ਉੱਥੇ ਕਿਸੇ ਡਿਵਾਈਸ ਨੂੰ ਭੇਜਣ ਤੋਂ ਬਾਅਦ ਆਪਣੇ ਫੋਨ ਨੂੰ ਫਾਰਮੈਟ ਕੀਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਕੁਮਾਰ ਦਾ ਫ਼ੋਨ, ਲੈਪਟਾਪ ਅਤੇ ਕੇਜਰੀਵਾਲ ਦੀ ਰਿਹਾਇਸ਼ ਦੀ ਸੀਸੀਟੀਵੀ ਰਿਕਾਰਡਿੰਗ ਫੋਰੈਂਸਿਕ ਜਾਂਚ ਲਈ ਭੇਜੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਕੁਮਾਰ ਦੀ ਹਿਰਾਸਤ ਵੀਰਵਾਰ ਨੂੰ ਖਤਮ ਹੋ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਜਾਂਚ ਕਰ ਰਹੀ ਹੈ ਅਤੇ ਸਾਰੇ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਦੌਰਾਨ ਮਾਲੀਵਾਲ ਨੇ 'ਐਕਸ' 'ਤੇ ਇਕ ਪੋਸਟ 'ਚ ਦੋਸ਼ ਲਾਇਆ ਕਿ ਪਾਰਟੀ 'ਚ ਹਰ ਕਿਸੇ 'ਤੇ ਉਨ੍ਹਾਂ ਨੂੰ ਬਦਨਾਮ ਕਰਨ ਦਾ ਬਹੁਤ ਦਬਾਅ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਮੈਨੂੰ ਪਾਰਟੀ ਦੇ ਇਕ ਸੀਨੀਅਰ ਨੇਤਾ ਦਾ ਫੋਨ ਆਇਆ। ਉਸਨੇ ਮੈਨੂੰ ਦੱਸਿਆ ਕਿ ਕਿਵੇਂ ਹਰ ਕਿਸੇ 'ਤੇ ਮੇਰੇ ਵਿਰੁੱਧ ਬੁਰੀਆਂ ਗੱਲਾਂ ਕਹਿਣ ਦਾ ਇੰਨਾ ਦਬਾਅ ਹੈ। ਉਹ ਮੇਰੀਆਂ ਨਿੱਜੀ ਤਸਵੀਰਾਂ ਲੀਕ ਕਰਕੇ ਮੈਨੂੰ ਪਰੇਸ਼ਾਨ ਕਰਨਾ ਚਾਹੁੰਦੇ ਹਨ। ਕਿਹਾ ਜਾ ਰਿਹਾ ਹੈ ਕਿ ਜੋ ਵੀ ਮੇਰਾ ਸਮਰਥਨ ਕਰੇਗਾ, ਉਸ ਨੂੰ ਪਾਰਟੀ ਤੋਂ ਕੱਢ ਦਿੱਤਾ ਜਾਵੇਗਾ। ''

ਕਿਸੇ ਨੂੰ ਪ੍ਰੈਸ ਕਾਨਫ਼ਰੰਸ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਕਿਸੇ ਨੂੰ ਟਵੀਟ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਿਸੇ ਨੂੰ ਅਮਰੀਕਾ ਵਿਚ ਬੈਠੇ ਕਾਰਕੁਨਾਂ ਨੂੰ ਬੁਲਾਉਣ ਅਤੇ ਮੇਰੇ ਵਿਰੁੱਧ ਕੁਝ ਚੀਜ਼ਾਂ ਕੱਢਣ ਦਾ ਕੰਮ ਵੀ ਸੌਂਪਿਆ ਗਿਆ ਹੈ। ''  

 

(For more Punjabi news apart from Swati Maliwal case: Bibhav Kumar was brought from Mumbai to Delhi, stay tuned to Rozana Spokesman)

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement