Punjab News : ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

By : BALJINDERK

Published : May 22, 2025, 8:37 pm IST
Updated : May 22, 2025, 8:37 pm IST
SHARE ARTICLE
ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ
ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ

Punjab News : ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ’ਚ ਨਾਮਣਾ ਖੱਟਣ ਵਾਲੇ ਡਾ. ਜੱਗੀ ਦਾ ਅੱਜ 98 ਸਾਲ ਦੀ ਉਮਰ ’ਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ

Punjab News in Punjabi : ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ, ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।  ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ ਅੱਜ 98 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਡਾ. ਗੁਰਸ਼ਰਨ ਕੌਰ ਜੱਗੀ( ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਫਾਰ ਵੂਮੈਨ ਪਟਿਆਲਾ) ਅਤੇ ਪੁੱਤਰ ਸ਼੍ਰੀ. ਮਾਲਵਿੰਦਰ ਸਿੰਘ ਜੱਗੀ (ਸੇਵਾਮੁਕਤ ਆਈ.ਏ.ਐਸ.) ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਡਾ. ਰਤਨ ਸਿੰਘ ਜੱਗੀ ਦੇ ਮੱਧਕਾਲੀ ਸਾਹਿਤ ਵਿੱਚ ਪਾਏ ਸ਼ਾਨਦਾਰ ਯੋਗਦਾਨ ਦੀ ਸ਼ਲਾਘਾ ਕੀਤੀ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਡਾ. ਜੱਗੀ ਨੂੰ ਕਈ ਪੁਰਸਕਾਰ ਮਿਲੇ, ਜਿਨ੍ਹਾਂ ਵਿੱਚ ਪਦਮ ਸ਼੍ਰੀ (2023), ਸਾਹਿਤ ਅਕਾਦਮੀ ਪੁਰਸਕਾਰ (1989), ਅਤੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਸ਼ਾਮਲ ਹਨ, ਜੋ ਕਿ ਅਕਾਦਮਿਕ ਉੱਤਮਤਾ ਅਤੇ ਸਾਹਿਤ ਪ੍ਰਤੀ ਉਨ੍ਹਾਂ ਦੇ ਸਮਰਪਣ ਦਾ ਪ੍ਰਮਾਣ ਹਨ। ਉਨ੍ਹਾਂ ਦੇ ਸਮਰਪਣ ਅਤੇ ਲਗਨ ਨੇ ਅਣਗਿਣਤ ਵਿਅਕਤੀਆਂ ਨੂੰ ਪ੍ਰੇਰਿਤ ਕੀਤਾ ਅਤੇ ਚਿਰ-ਸਥਾਈ ਪ੍ਰਭਾਵ ਛੱਡਿਆ।

ਸਿੱਖਿਆ ਮੰਤਰੀ ਨੇ ਡਾ. ਜੱਗੀ ਦੇ ਪਰਿਵਾਰ ਅਤੇ ਸਕੇ-ਸਨੇਹੀਆਂ ਨਾਲ ਦਿਲੋਂ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਨੇ ਸਾਹਿਤਕ ਜਗਤ ਦਾ   ਹੀਰਾ ਗੁਆ ਦਿੱਤਾ ਹੈ, ਜਿਸ ਨਾਲ ਸਾਹਿਤ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ, ਜਿਸਨੂੰ ਭਰਨਾ ਮੁਸ਼ਕਲ ਹੈ। ਉਨ੍ਹਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ ਰਹੇਗੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ।

 (For more news apart from Education Minister Bains expresses deep grief over demise Padma Shri awardee Dr. Rattan Singh Jaggi News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement