
Punjab News : ਭਾਰਤੀ ਚੋਣ ਕਮਿਸ਼ਨ ਵੱਲੋਂ ਬੀਐਲਓ ਲਈ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕਰਨ ਦਾ ਐਲਾਨ
Punjab News in Punjabi : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।
ਸਿਬਿਨ. ਸੀ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਇੱਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਤੱਕ ਸੀਮਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ, ਹਾਈ ਰਾਈਜ਼/ਕਾਲੋਨੀਆਂ ਵਿੱਚ ਵਾਧੂ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਅੱਪਡੇਟ ਕਰਨ ਲਈ, ਮੌਤ ਰਜਿਸਟਰੇਸ਼ਨ ਦਾ ਡੇਟਾ ਸਿੱਧੇ ਆਰ.ਜੀ.ਆਈ. ਡੇਟਾਬੇਸ (ਰਜਿਸਟਰਾਰ ਜਨਰਲ ਆਫ਼ ਇੰਡੀਆ) ਤੋਂ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਤਸਦੀਕ ਤੋਂ ਬਾਅਦ ਹੀ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਣਕਾਰੀ ਸਲਿੱਪਾਂ ਨੂੰ ਵੋਟਰਾਂ ਲਈ ਵਧੇਰੇ ਅਨੁਕੂਲ ਬਣਾਇਆ ਜਾਵੇਗਾ; ਵੋਟਰ ਦਾ ਲੜੀ ਨੰਬਰ ਅਤੇ ਪਾਰਟ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਫਰਵਰੀ ਤੋਂ ਹੁਣ ਤੱਕ, ਸੀਈਓ/ਡੀਈਓ/ਈਆਰਓ ਪੱਧਰ ’ਤੇ ਪੈਨ-ਇੰਡੀਆ ਸਰਬ-ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਹਨ। ਕੁੱਲ 4,719 ਮੀਟਿੰਗਾਂ ਹੋਈਆਂ (ਸੀਈਓ-40/ਡੀਈਓ-800/ਈਆਰਓ-3879) ਅਤੇ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਂਇੰਦਿਆਂ ਨੇ ਇਨ੍ਹਾਂ ਮੀਟਿੰਗਾਂ ਵਿੱਚ ਭਾਗ ਲਿਆ। ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾ ਪੱਧਰੀ ਰਾਜਨੀਤਕ ਪਾਰਟੀਆਂ ਦੇ ਮੁਖੀਆਂ, ਜਿਵੇਂ ਕਿ ਆਪ/ਭਾਜਪਾ/ਬਸਪਾ/ਸੀਪੀਆਈ(ਐਮ)/ਐਨਪੀਪੀ ਨਾਲ ਵੀ ਮੀਟਿੰਗਾਂ ਕੀਤੀਆਂ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. (ਬਿਹਾਰ, ਤਾਮਿਲਨਾਡੂ ਅਤੇ ਪੁਡੂਚੇਰੀ) ਵਿਖੇ ਰਾਜਨੀਤਿਕ ਪਾਰਟੀਆਂ ਦੇ ਬੂਥ ਪੱਧਰ ਦੇ ਏਜੰਟਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਵੀ ਆਯੋਜਿਤ ਕੀਤੇ।
ਸਿਬਿਨ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨਵਾਂ ਏਕੀਕ੍ਰਿਤ ਡੈਸ਼ਬੋਰਡ - ਈਸੀਆਈਐਨਈਟੀ ਪੇਸ਼ ਕੀਤਾ ਹੈ, ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਲਈ ਇੱਕੋ ਥਾਂ (40 ਤੋਂ ਵੱਧ ਐਪਾਂ/ਵੈੱਬਸਾਈਟਾਂ ਦੀ ਥਾਂ ਇੱਕੋ ਐਪ) ’ਤੇ ਸਾਰੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ । ਡੁਪਲੀਕੇਟ ਈ.ਪੀ.ਆਈ.ਸੀ. ਨੰਬਰ ਦਾ ਮੁੱਦਾ ਵੀ ਹੱਲ ਹੋ ਗਿਆ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਅਤੇ ਚੋਣਾਂ ਕਰਵਾਉਣ ਦੀ ਪੂਰੀ ਪ੍ਰਕਿਰਿਆ ਵਿੱਚ 28 ਭਾਈਵਾਲਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਵਿੱਚ ਵੋਟਰ, ਚੋਣ ਅਧਿਕਾਰੀ, ਰਾਜਨੀਤਿਕ ਪਾਰਟੀਆਂ, ਉਮੀਦਵਾਰ ਅਤੇ ਕਈ ਹੋਰ, ਜੋ ਲੋਕ ਪ੍ਰਤੀਨਿਧਤਾ ਐਕਟ 1950, 1951, ਵੋਟਰਾਂ ਦੀ ਰਜਿਸਟਰੇਸ਼ਨ ਨਿਯਮ 1960, ਚੋਣ ਕਰਵਾਉਣ ਸਬੰਧੀ ਨਿਯਮ, 1961 ’ਤੇ ਅਧਾਰਿਤ ਹਨ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ’ਤੇ ਜਾਰੀ ਕੀਤੇ ਨਿਰਦੇਸ਼, ਸ਼ਾਮਲ ਸਨ। ਇਨ੍ਹਾਂ ਵਿੱਚੋਂ ਹਰੇਕ ਭਾਈਵਾਲ ਲਈ, ਕਮਿਸ਼ਨ ਦੇ ਐਕਟਾਂ, ਨਿਯਮਾਂ ਅਤੇ ਨਿਰਦੇਸ਼ਾਂ ਦੇ ਆਧਾਰ ’ਤੇ ਸਿਖਲਾਈ ਪੇਸ਼ਕਾਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਇੱਕ ਨਵੇਕਲੀ ਪਹਿਲਕਦਮੀ ਕਰਦਿਆਂ, ਭਾਰਤੀ ਚੋਣ ਕਮਿਸ਼ਨ ਨੇ ਬੀਐਲਓ ਲਈ ਸਟੈਂਡਰਡ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। 3000 ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰ ਪਹਿਲਾਂ ਹੀ ਆਈ.ਆਈ.ਆਈ.ਡੀ.ਈ.ਐਮ. ਵਿੱਚ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ ਅਤੇ ਅਗਲੇ ਕੁਝ ਸਾਲਾਂ ਵਿੱਚ 1 ਲੱਖ ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. ਵਿਖੇ ਸਾਰੇ 36 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਦਫਤਰਾਂ ਤੋਂ ਐਸਐਮਐਨਓਜ਼ ਅਤੇ ਐਮਐਨਓਜ਼ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਤੇ ਆਈ.ਆਈ.ਆਈ.ਡੀ.ਈ.ਐਮ.ਵਿਖੇ ਬਿਹਾਰ ਦੇ ਪੁਲਿਸ ਅਧਿਕਾਰੀਆਂ ਲਈ ਸਿਖਲਾਈ ਵੀ ਕਰਵਾਈ। ਭਾਰਤੀ ਚੋਣ ਕਮਿਸ਼ਨ ਨੇ ਬਾਇਓਮੈਟ੍ਰਿਕ ਹਾਜ਼ਰੀ, ਈ-ਆਫਿਸ ਦਾ ਸੰਚਾਲਨ ਅਤੇ ਅਤੇ ਸੀਈਓਜ਼ ਨਾਲ ਨਿਯਮਤ ਮੀਟਿੰਗਾਂ ਨੂੰ ਵੀ ਲਾਗੂ ਕੀਤਾ ਹੈ।
(For more news apart from Election Commission India has launched many new initiatives in last three months: Sibin C News in Punjabi, stay tuned to Rozana Spokesman)