Ferozepur News: ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
Published : May 22, 2025, 9:16 pm IST
Updated : May 22, 2025, 9:16 pm IST
SHARE ARTICLE
Ferozepur News: Three arrested with 12.07 kg heroin and drug money worth Rs 25.12 lakh in Ferozepur
Ferozepur News: Three arrested with 12.07 kg heroin and drug money worth Rs 25.12 lakh in Ferozepur

ਪੁਲਿਸ ਟੀਮਾਂ ਨੇ ਉਸਦੇ ਕਿਰਾਏ ਦੇ ਘਰ ਤੋਂ 10 ਕਿਲੋ ਹੈਰੋਇਨ ਕੀਤੀ ਬਰਾਮਦ : ਡੀਆਈਜੀ ਹਰਮਨਬੀਰ ਗਿੱਲ

Ferozepur News: ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ।  ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ।

ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਥਾਣਾ ਘੱਲ ਖੁਰਦ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਨਿਗਰਾਨੀ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜੋਧੀਆ ਨਹਿਰਾ ਪੁਲ ਦੇ ਨੇੜਿਓਂ  ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵਿੱਚੋਂ 2.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੀ ਰਿਖੀ ਕਲੋਨੀ ਵਿਖੇ ਸਥਿਤ ਉਸ ਦੇ ਕਿਰਾਏ ਦੇ ਮਕਾਨ ਵਿੱਚ ਟਾਇਲਟ ਸੀਟ ਦੇ ਪਿੱਛੇ ਛੁਪਾਈ ਗਈ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਉਨ੍ਹਾਂ ਦੀ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ, ਜਿਸ ਵਿੱਚ ਪਾਕਿਸਤਾਨ-ਅਧਾਰਤ ਸੰਚਾਲਕਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ, ਜੋ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਉਨ੍ਹਾਂ ਅੱਗੇ ਕਿਹਾ  ਹੈ ਕਿ ਜ਼ਬਤ ਕੀਤੀ ਗਈ ਖੇਪ ਪੰਜਾਬ ਭਰ ਵਿੱਚ ਵੰਡੀ ਜਾਣੀ ਸੀ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 59 ਮਿਤੀ 21-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

High Court ਬਾਹਰ ਲੱਗ ਗਈ Heavy force, Chandigarh Police ਚਾਰੇ ਪਾਸੇ ਸਰਗਰਮ

22 May 2025 9:03 PM

ਬੱਚਾ ਅਗ਼ਵਾ ਮਾਮਲੇ 'ਚ ਆਇਆ ਨਵਾਂ ਮੋੜ, Jaspreet ਦੇ ਮਾਤਾ ਪਿਤਾ ਦੀ ਨਵੀਂ ਵੀਡੀਓ ਆਈ ਸਾਹਮਣੇ

22 May 2025 8:59 PM

Punjab 'ਚ ਆ ਗਿਆ Toofan ! ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ, ਅਸਮਾਨ 'ਚ ਛਾਏ ਕਾਲੇ ਬੱਦਲ

22 May 2025 1:55 PM

SKM ਗੈਰ-ਰਾਜਨੀਤਿਕ ਦੇ ਆਗੂਆਂ 'ਤੇ ਇਲਜ਼ਾਮ ਲਾਉਣ ਨੂੰ ਲੈ ਕੇ Dallewal ਨਾਲ ਖ਼ਾਸ ਗੱਲਬਾਤ

22 May 2025 1:53 PM

Jaspreet ਦੇ Encounter 'ਤੇ ਮਾਪੇ ਖੁੱਲ੍ਹ ਕੇ ਬੋਲੇ, ਹੁਣ ਕਿਸ 'ਤੇ ਲਾਏ ਇਲਜ਼ਾਮ ? ਦੇਖੋ Interview

21 May 2025 3:27 PM
Advertisement