Amritsar News : ਘਰਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ 
Published : May 22, 2025, 5:52 pm IST
Updated : May 22, 2025, 5:52 pm IST
SHARE ARTICLE
 ਘਰਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ 
ਘਰਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ 

Amritsar News : ਮੁਲਜ਼ਮਾਂ ਕੋਲੋਂ 3 ਕਿਲੋ ਹੈਰੋਇਨ, 2 ਪਿਸਟਲ 9 M.M. ਤੇ ਇਕ ਮੋਪਡ ਹੋਏ ਬਰਾਮਦ 

Atari News in Punjabi : ਥਾਣਾ ਘਰਿੰਡਾ ਪੁਲਿਸ ਵਲੋਂ 3 ਕਿਲੋ ਹੈਰੋਇਨ ਤੇ 2 ਪਿਸਟਲ 9 ਐਮ.ਐਮ. ਸਮੇਤ ਦਲਜੀਤ ਸਿੰਘ ਉਰਫ ਭੋਲਾ, ਪਵਨਪ੍ਰੀਤ ਸਿੰਘ ਉਰਫ ਮੋਨੂੰ ਅਤੇ ਕਰਨਜੀਤ ਸਿੰਘ ਉਰਫ ਕਰਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਮੁੱਖ ਅਫਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦਲਜੀਤ ਸਿੰਘ ਉਰਫ ਭੋਲਾ ਪੁੱਤਰ ਕਾਬਲ ਸਿੰਘ ਵਾਸੀ ਧਾਰੀਵਾਲ ਉਧਰ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ, ਪਵਨਪ੍ਰੀਤ ਸਿੰਘ ਉਰਫ ਮੋਨੂੰ ਪੁੱਤਰ ਬਲਦੇਵ ਸਿੰਘ ਵਾਸੀ ਧਨੋਏ ਕਲਾਂ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਕਰਨਜੀਤ ਸਿੰਘ ਉਰਫ ਕਰਨ ਪੁੱਤਰ ਸਤਨਾਮ ਸਿੰਘ ਵਾਸੀ ਧਨੋਏ ਕਲਾਂ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਤਿੰਨੋ ਰਲ ਕੇ ਹੈਰੋਇਨ ਅਤੇ ਅਸਲਾ ਵੇਚਣ ਦਾ ਧੰਦਾ ਕਰਦੇ ਹਨ। 

ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫ਼ਸਰ ਥਾਣਾ ਘਰਿੰਡਾ ਦੀ ਅਗਵਾਈ ’ਚ ਥਾਣਾ ਘਰਿੰਡਾ ਪੁਲਿਸ ਵਲੋਂ ਪਿੰਡ ਮੋਦੇ ਤੋਂ ਉਕਤ ਦੋਸ਼ੀਆਂ ਨੂੰ 3 ਕਿਲੋ ਹੈਰੋਇਨ, 2 ਪਿਸਟਲ 9 ਐਮ. ਐਮ. ਅਤੇ ਇਕ ਮੋਪਡ ਸਮੇਤ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਉਕਤ ਤਿੰਨਾਂ ਖਿਲਾਫ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰ ਵਿਅਕਤੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। 

 (For more news apart from Gharinda Police Gets Big Success, Police Arrest 3 Drug Smugglers News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

High Court ਬਾਹਰ ਲੱਗ ਗਈ Heavy force, Chandigarh Police ਚਾਰੇ ਪਾਸੇ ਸਰਗਰਮ

22 May 2025 9:03 PM

ਬੱਚਾ ਅਗ਼ਵਾ ਮਾਮਲੇ 'ਚ ਆਇਆ ਨਵਾਂ ਮੋੜ, Jaspreet ਦੇ ਮਾਤਾ ਪਿਤਾ ਦੀ ਨਵੀਂ ਵੀਡੀਓ ਆਈ ਸਾਹਮਣੇ

22 May 2025 8:59 PM

Punjab 'ਚ ਆ ਗਿਆ Toofan ! ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ, ਅਸਮਾਨ 'ਚ ਛਾਏ ਕਾਲੇ ਬੱਦਲ

22 May 2025 1:55 PM

SKM ਗੈਰ-ਰਾਜਨੀਤਿਕ ਦੇ ਆਗੂਆਂ 'ਤੇ ਇਲਜ਼ਾਮ ਲਾਉਣ ਨੂੰ ਲੈ ਕੇ Dallewal ਨਾਲ ਖ਼ਾਸ ਗੱਲਬਾਤ

22 May 2025 1:53 PM

Jaspreet ਦੇ Encounter 'ਤੇ ਮਾਪੇ ਖੁੱਲ੍ਹ ਕੇ ਬੋਲੇ, ਹੁਣ ਕਿਸ 'ਤੇ ਲਾਏ ਇਲਜ਼ਾਮ ? ਦੇਖੋ Interview

21 May 2025 3:27 PM
Advertisement