Punjab News: ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
Published : May 22, 2025, 9:47 pm IST
Updated : May 22, 2025, 9:47 pm IST
SHARE ARTICLE
Punjab News: Vigilance takes major action against corruption, BDPO caught red-handed while taking bribe of Rs 40,000
Punjab News: Vigilance takes major action against corruption, BDPO caught red-handed while taking bribe of Rs 40,000

ਕੁਲਵੰਤ ਸਿੰਘ ਰਈਆ ਵਿਖੇ ਸੀ ਤਾਇਨਾਤ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement