
ਹਰਿਆਣਾ ਵਿੱਚ ਛੁੱਟੀਆਂ ਦਾ ਐਲਾਨ
Punjab School Holiday : ਪੰਜਾਬ ਵਿੱਚ ਮਈ ਦੇ ਮਹੀਨੇ ਵਿੱਚ ਗਰਮੀ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ। ਗਰਮੀ ਕਾਰਨ ਸਿਹਤ ਵਿਭਾਗ ਵੱਲੋਂ ਵੀ ਹਦਾਇਤਾਂ ਦਿੱਤੀਆਂ ਸਨ ਜੇਕਰ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਸਵੇਰੇ ਜਾਂ ਸ਼ਾਮ ਘਰ ਤੋਂ ਬਾਹਰ ਨਿਕਲੋ। ਤਾਪਮਾਨ ਵਧਣ ਕਰਕੇ ਲੋਕ ਪਰੇਸ਼ਾਨ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਆਮ ਜਨ-ਜੀਵਨ ਵਧੇਰੇ ਪ੍ਰਭਾਵਿਤ ਹੋ ਰਿਹਾ ਹੈ। ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।
ਕੀ ਭਲਕੇ ਤੋਂ ਹੋਣਗੀਆਂ ਛੁੱਟੀਆਂ ?
ਪੰਜਾਬ ਸਰਕਾਰ ਵੱਲੋਂ ਹਰ ਸਾਲ ਗਰਮੀਆਂ ਦੀ ਛੁੱਟੀਆ ਕੀਤੀਆਂ ਜਾਂਦੀਆਂ ਹਨ ਅਤੇ ਕਈ ਵਾਰੀ ਗਰਮੀ ਦੇ ਕਾਰਨ ਛੁੱਟੀਆ ਵੀ ਵਧਾਈਆ ਜਾਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਇਸ ਗਰਮੀ ਨੂੰ ਲੈ ਕੇ ਦੇਖ ਦੇ ਹੋਏ ਕੀ ਭਲਕੇ ਤੋਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਇਸ ਬਾਰੇ ਹਲੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।
Kindergarten ਸਕੂਲਾਂ ਵਿੱਚ ਛੁੱਟੀਆਂ
ਕਈ ਪ੍ਰਾਈਵੇਟ Kindergarten ਸਕੂਲਾਂ ਵਿੱਚ 25 ਤੋਂ ਛੁੱਟੀਆਂ ਕੀਤੀਆਂ ਗਈਆਂ ਹਨ। ਗਰਮੀ ਨੂੰ ਦੇਖਦੇ ਹੋਏ ਕਈ ਪ੍ਰਾਈਵੇਟ ਅਦਾਰਿਆਂ ਵੱਲੋਂ ਛੋਟੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ।
ਹਰਿਆਣਾ ਵਿੱਚ ਛੁੱਟੀਆਂ -
ਹਰਿਆਣਾ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆ ਹਨ। ਗਰਮੀ ਨੂੰ ਦੇਖਦੇ ਹੋਏ ਹਰਿਆਣੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦੇ ਹੁਕਮ ਦਿੱਤੇ ਗਏ ਹਨ।
ਚੰਡੀਗੜ੍ਹ ਵਿੱਚ ਛੁੱਟੀਆਂ ਦਾ ਐਲਾਨ
ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 23 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ। ਇਹ 30 ਜੂਨ ਤੱਕ ਹਨ।