ਨਾਜਾਇਜ਼ ਕਬਜ਼ੇ ਹਟਵਾ ਕੇ ਪਾਰਕਿੰਗ ਦਾ ਪ੍ਰਬੰਧ ਕਰਨ ਦੀ ਮੰਗ
Published : Jun 22, 2018, 3:30 am IST
Updated : Jun 22, 2018, 3:30 am IST
SHARE ARTICLE
Fencing The Front Of The House
Fencing The Front Of The House

ਮੋਹਾਲੀ ਵਿਚ ਲੋਕਾਂ ਵਲੋਂ ਘਰਾਂ ਅੱਗੇ ਸਰਕਾਰੀ ਜ਼ਮੀਨ 'ਤੇ ਕੀਤੇ ਕਬਜ਼ੇ ਅਤੇ ਸਾਈਡਾਂ 'ਤੇ ਕੀਤੇ ਹੋਏ ਕਬਜ਼ੇ ਦੂਰ ਕਰਵਾਉਣ ਦੀ ਮੰਗ ਕਰਦਿਆਂ......

ਐਸ.ਏ.ਐਸ. ਨਗਰ : ਮੋਹਾਲੀ ਵਿਚ ਲੋਕਾਂ ਵਲੋਂ ਘਰਾਂ ਅੱਗੇ ਸਰਕਾਰੀ ਜ਼ਮੀਨ 'ਤੇ ਕੀਤੇ ਕਬਜ਼ੇ ਅਤੇ ਸਾਈਡਾਂ 'ਤੇ ਕੀਤੇ ਹੋਏ ਕਬਜ਼ੇ ਦੂਰ ਕਰਵਾਉਣ ਦੀ ਮੰਗ ਕਰਦਿਆਂ ਐਕਸ ਸਰਵਿਸਮੈਨ ਗ੍ਰੀਵੈਂਸਿਜ਼ ਸੈਲ ਦੇ ਪ੍ਰਧਾਨ ਲੈਫ਼ ਕਰਨਲ ਐਸ.ਐਸ. ਸੋਹੀ ਨੇ ਕਿਹਾ ਹੈ ਕਿ ਇਨ੍ਹਾਂ ਥਾਵਾਂ 'ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਜਾਵੇ। ਗਮਾਡਾ ਦੇ ਮੁੱਖ ਪ੍ਰਸਾਸਕ ਅਤੇ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਰਨਲ ਸੋਹੀ ਨੇ ਕਿਹਾ ਹੈ ਕਿ ਸ਼ਹਿਰ ਵਿਚ ਵਾਹਨਾਂ ਦੀ ਪਾਰਕਿੰਗ ਲਈ ਥਾਂ ਦਿਨੋ ਦਿਨ ਸੁੰਗੜਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਲਈ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ।  

ਉਹਨਾਂ ਕਿਹਾ ਕਿ ਵੱਡੀ ਗਿਣਤੀ ਕੋਠੀਆਂ ਵਾਲਿਆਂ ਨੇ ਆਪਣੇ ਘਰਾਂ ਅੱਗੇ ਵਾੜ ਲਾ ਕੇ ਕਿਆਰੀਆਂ ਬਣਾ ਰੱਖੀਆਂ ਹਨ ਅਤੇ ਆਪਣੇ ਵਾਹਨਾਂ ਨੂੰ ਪਾਰਕਾਂ ਅੱਗੇ ਖੜ੍ਹਾ ਕਰ ਦਿਤਾ ਜਾਂਦਾ ਹੈ। ਕਈ ਲੋਕਾਂ ਨੇ ਆਪਣੇ ਘਰਾਂ ਵਿਚ ਪੀ.ਜੀ. ਅਤੇ ਕਿਰਾਏਦਾਰ ਰੱਖੇ ਹੋਏ ਹਨ ਅਤੇ ਇਹਨਾਂ ਦੀਆਂ ਗੱਡੀਆਂ ਦਿਨ ਰਾਤ ਸਾਰੇ ਮੁਹੱਲੇ ਵਿਚ ਹੀ ਖੜ੍ਹੀਆਂ ਰਹਿੰਦੀਆਂ ਹਨ, ਜਿਸ ਕਰਕੇ ਹੋਰਨਾਂ ਲੋਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਲਈ ਥਾਂ ਨਹੀਂ ਮਿਲਦੀ। ਇਸ ਲਈ ਕੋਠੀ ਵਾਲਿਆਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾ ਕੇ ਉਥੇ ਪਾਰਕਿੰਗ ਦਾ ਪ੍ਰਬੰਧ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement