ਡਿਪਟੀ ਕਮਿਸ਼ਨਰ ਵਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ
Published : Jun 22, 2018, 1:13 am IST
Updated : Jun 22, 2018, 1:13 am IST
SHARE ARTICLE
Deputy Commissioner During Review Meeting
Deputy Commissioner During Review Meeting

ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ.....

ਲੁਧਿਆਣਾ : ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸੀਨੀਅਰ ਅਧਿਕਾਰੀਆਂ ਨਾਲ ਸਥਾਨਕ ਬਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਸੰਬੰਧਤ ਹਦਾਇਤਾਂ ਜਾਰੀ ਕੀਤੀਆਂ। ਫੈਸਲਾ ਕੀਤਾ ਗਿਆ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਉਣ ਅਤੇ ਸਮੁੱਚੀਆਂ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਲਈ ਇੱਕ 'ਵਟਸਐਪ ਗਰੁੱਪ' ਬਣਾਇਆ ਜਾਵੇਗਾ। 

ਸ੍ਰੀ ਅਗਰਵਾਲ ਨੇ ਕਿਹਾ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਤੇ ਮੌਸਮ ਵਿਭਾਗ ਅਨੁਸਾਰ ਇਸ ਵਾਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਅਧਿਕਾਰੀਆਂ ਨੂੰ ਪੁੱਛਣ 'ਤੇ ਪਤਾ ਲੱਗਾ ਕਿ ਸਾਰੇ ਵਿਭਾਗਾਂ ਨੇ ਆਪਣੇ-ਆਪਣੇ ਪੱਧਰ 'ਤੇ ਪ੍ਰਬੰਧ ਮੁਕੰਮਲ ਕਰਨੇ ਸ਼ੁਰੂ ਕੀਤੇ ਹੋਏ ਹਨ।

ਜਿਸ 'ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਹੋਰ ਬੇਹਤਰ ਬਣਾਉਣ ਅਤੇ ਸਮੁੱਚੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ ਤਾਂ ਜੋ ਸਾਰੇ ਅਧਿਕਾਰੀ ਇਸ ਵਿੱਚ ਆਪਣੀ ਸਮੇਂ-ਸਮੇਂ 'ਤੇ ਰਿਪੋਰਟ ਪਾ ਸਕਣ। ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਸੀ ਸੰਪਰਕ ਨੰਬਰ ਸਾਂਝੇ ਕਰ ਲੈਣ। 

ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇੱਕ-ਇੱਕ ਵਾਹਨ ਵਿੱਚ ਵਾਇਰਲੈੱਸ ਪਬਲਿਕ ਐੱਡਰੈੱਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ। ਉਨ੍ਹਾਂ ਐੱਨ. ਡੀ. ਆਰ. ਐੱਫ. ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਅਧਿਕਾਰੀਆਂ ਨੂੰ ਨਾਲ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਦਾ ਪਹਿਲਾਂ ਹੀ ਦੌਰਾ ਕਰ ਲੈਣ ਤਾਂ ਜੋ ਲੋੜ ਪੈਣ 'ਤੇ ਕਾਰਵਾਈ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੁਬਿਧਾ ਨਾ ਰਹੇ।  

ਹਰ ਤਰ੍ਹਾਂ ਦੀ ਸਥਿਤੀ 'ਤੇ ਕਾਬੂ ਪਾਉਣ ਲਈ ਕੁਝ ਹਦਾਇਤਾਂ ਜਾਰੀ ਕਰਦਿਆਂ ਅਗਰਵਾਲ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨ੍ਹਾਂ ਉਨ੍ਹਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲ੍ਹਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਡੀ.ਆਰ.ਓ. ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈੱਡ ਕੁਆਰਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ।

ਇਸ ਤੋਂ ਇਲਾਵਾ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੰਟਰੋਲ ਰੂਮ ਦੇ ਨੰਬਰ ਚਾਲੂ ਹੋਣ ਅਤੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ ਉਹ ਸਮੇਂ ਸਿਰ ਹਾਜ਼ਰ ਹੋ ਕੇ ਪੂਰੀ ਡਿਊਟੀ ਦੇਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਗਰਾਂਉ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ ਅਤੇ ਹੋਰ ਵਿਭਾਗਾਂ ਦੇ ਮੁੱਖੀ ਅਤੇ ਮੈਂਬਰ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement