
ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਹੌਸਲੇ ਪਹਿਲਾਂ ਵਾਂਗੂ ਹੀ ਬੁਲੰਦ ਹਨ। ਇਸਦੀ ਤਾਜ਼ਾ ਮਿਸਾਲ ਅੱਜ ਰੂਪਨਗਰ ਵਿਖੇ ਆਮ ਆਦਮੀ.....
ਪਟਿਆਲਾ : ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਹੌਸਲੇ ਪਹਿਲਾਂ ਵਾਂਗੂ ਹੀ ਬੁਲੰਦ ਹਨ। ਇਸਦੀ ਤਾਜ਼ਾ ਮਿਸਾਲ ਅੱਜ ਰੂਪਨਗਰ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ, ਜਿਨ੍ਹਾਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉੱਤੇ ਹੋਏ ਮਾਈਨਿੰਗ ਮਾਫੀਆ ਵੱਲੋਂ ਕੀਤੇ ਹਮਲੇ ਨੇ ਸਾਫ ਜਾਹਰ ਕਰ ਦਿਤਾ ਹੈ।
ਸ਼ਿਵਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਗੁਪਤਾ ਨੇ 'ਆਪ' ਵਿਧਾਇਕ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਕਥਿਤ ਦੋਸ਼ੀਆਂ ਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਰਕਾਰ ਨੂੰ ਫੌਰੀ ਕਾਰਵਾਈ ਕਰਦੇ ਹੋਏ ਮਾਈਨਿੰਗ ਮਾਫੀਆ ਨੂੰ ਨਕੇਲ ਪਾਉਣੀ ਚਾਹੀਦੀ ਹੈ।