ਕਾਰਡ ਬਦਲੇ ਜਾਣਗੇ ਲਾਭਪਾਤਰੀ ਨਹੀਂ : ਆਸ਼ੂ
Published : Jun 22, 2019, 5:25 pm IST
Updated : Jun 22, 2019, 5:25 pm IST
SHARE ARTICLE
Bharat Bhushan Ashu
Bharat Bhushan Ashu

ਐਚ.ਆਈ.ਵੀ./ਏਡਜ਼, ਕੋਹੜ ਦੇ ਮਰੀਜ਼ਾਂ ਦੇ ਪਰਵਾਰ, ਐਸਿਡ ਅਟੈਕ ਦੇ ਪੀੜਤਾਂ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲਾਭਪਾਤਰੀ ਵੀ ਸਕੀਮ ਦੇ ਦਾਇਰੇ ’ਚ ਲਿਆਂਦੇ ਜਾਣਗੇ

ਚੰਡੀਗੜ੍ਹ: ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ਕਾਰਡਾਂ ਨੂੰ ਰੱਦ ਕਰਨ ਸਬੰਧੀ ਆਈਆਂ ਮੀਡੀਆ ਰਿਪੋਰਟਾਂ ਕਾਰਨ ਲੋਕਾਂ ਦੇ ਮਨਾਂ ਵਿਚ ਬੈਠੇ ਡਰ ਨੂੰ ਦੂਰ ਕਰਦਿਆਂ ਫੂਡ ਸਪਲਾਈ ਮੰਤਰੀ ਪੰਜਾਬ, ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਵਲ ਕਾਰਡ ਰੱਦ ਕੀਤੇ ਗਏ ਹਨ ਲਾਭਪਾਤਰੀ ਨਹੀਂ। ਉਨ੍ਹਾਂ ਕਿਹਾ ਕਿ ਖ਼ੁਰਾਕ ਵੰਡ ਪ੍ਰਕਿਰਿਆ ਦੇ ਕੰਪਿਊਟ੍ਰੀਕਰਨ ਅਤੇ ਆਟੋਮੇਸ਼ਨ ਹੋਣ ਕਰਕੇ ਸਾਰੇ ਮੌਜੂਦਾ(ਪੁਰਾਣੇ) ਕਾਰਡ ਰੱਦ ਕਰਕੇ ਉਨ੍ਹਾਂ ਦੀ ਥਾਂ ਯੋਗ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ।

Bharat Bhushan AshuBharat Bhushan Ashu

ਸ੍ਰੀ ਆਸ਼ੂ ਨੇ ਦੱਸਿਆ ਕਿ ਖ਼ਰਾਕ ਵੰਡ ਪ੍ਰਕਿਰਿਆ ਸਾਲ ਵਿਚ ਦੋ ਵਾਰ (ਛੇ ਮਹੀਨੇ ’ਚ ਇਕ ਵਾਰ) ਮਾਰਚ ਮਹੀਨੇ ਅਤੇ ਸਤੰਬਰ ਦੇ ਮਹੀਨੇ ਦੌਰਾਨ ਕੀਤੀ ਜਾਂਦੀ ਹੈ। ਇਸ ਸਾਲ ਮਾਰਚ ਮਹੀਨੇ ਦੀ ਵੰਡ ਪ੍ਰਕਿਰਿਆ ਪੁਰਾਣੇ ਕਾਰਡਾਂ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ ਜਦਕਿ ਸਤੰਬਰ ’ਚ ਹੋਣੀ ਵਾਲੀ ਖ਼ੁਰਾਕ ਦੀ ਵੰਡ ਪ੍ਰਕਿਰਿਆ ਨਵੇਂ ਜਾਰੀ ਕੀਤੇ ਸਮਾਰਟ ਰਾਸ਼ਨ ਕਾਰਡਾਂ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਇਨ੍ਹਾਂ ਨਵੇਂ ਕਾਰਡਾਂ ਵਿਚ 'ਚਿੱਪ' ਲੱਗੀ ਹੋਈ ਹੈ ਅਤੇ ਲਾਭਪਾਤਰੀਆਂ ਦੀ ਪਛਾਣ ਸਬੰਧੀ ਲੋੜੀਂਦੀ ਜਾਣਕਾਰੀ ਇਸ ਚਿੱਪ ਵਿਚ ਸੁਰੱਖਿਅਤ ਰੂਪ ਵਿਚ ਦਰਜ ਰਹੇਗੀ।

ਇਸ ਤਰ੍ਹਾਂ ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਨੂੰ ਡਿੱਪੋ ਤੋਂ ਅਪਣੇ ਹਿੱਸੇ ਦੀ ਰਾਸ਼ਨ ਪ੍ਰਾਪਤ ਕਰਨ ਲਈ ਕਿਸੇ ਆਧਾਰ ਕਾਰਡ ਆਦਿ ਸਬੂਤ ਦੀ ਲੋੜ ਨਹੀਂ ਪਵੇਗੀ। ਇਸ ਸਹੂਲਤ ਤੋਂ ਇਲਾਵਾ ਸਰਕਾਰ ਵੱਲੋਂ ਛੂਟ ’ਤੇ ਰਾਸ਼ਨ ਲੈਣ ਵਾਲਿਆਂ ਦਾ ਦਾਇਰਾ ਹੋਰ ਵਡੇਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਫੂਡ ਸਪਲਾਈ ਮੰਤਰੀ ਨੇ ਦੱਸਿਆ ਕਿ ਗਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲੋਕਾਂ ਨੂੰ ਅੰਨਤੋਦਯਾ ਅੰਨ ਯੋਜਨਾ ਤੇ ਸੂਬੇ ਵਲੋਂ ਜਾਰੀ ਕੀਤੇ ਮਾਪਦੰਡਾਂ ਅਧੀਨ ਆਉਂਦੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਪਹਿਲਾਂ ਹੀ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਲਾਭ ਦਿਤਾ ਜਾਂਦਾ ਹੈ।

Punjab GovernmentPunjab Government

ਪਰ ਇਕ ਹੋਰ ਨਵੀਂ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਨੇ ਇਸ ਸਕੀਮ ਵਿਚ ਨਾ ਕੇਵਲ ਆਰਥਿਕ ਤੌਰ ਤੇ ਗਰੀਬ ਵਰਗ ਦੀਆਂ ਸੀਮਾਂਤ ਸ੍ਰੇਣੀਆਂ ਵਾਲੇ ਲੋਕਾਂ ਸਗੋਂ ਕੋਹੜ ਦੇ ਮਰੀਜ਼ਾਂ, ਐਸਿਡ ਅਟੈਕ ਐਚ.ਆਈ.ਵੀ./ਏਡਜ਼ ਤੋਂ ਪੀੜਤਾਂ ਦੇ ਪਰਵਾਰਾਂ ਨੂੰ ਵੀ ਸ਼ਾਮਲ ਕੀਤਾ ਹੈ। ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲਾਭਪਾਤਰੀਆਂ,ਬੇਜ਼ਮੀਨੇ ਖੇਤ-ਮਜ਼ਦੂਰਾਂ, 60,000 /-(ਪੈਨਸ਼ਨ ਤੋਂ ਬਿਨਾਂ) ਤੋਂ ਘੱਟ ਸਾਲਾਨਾ ਆਮਦਨ ਵਾਲੇ ਸਾਬਕਾ ਫੌਜੀਆਂ, 60,000 /-(ਸਾਰੇ ਵਸੀਲੇ ਜੋੜ ਕੇ) ਤੋਂ ਘੱਟ ਸਾਲਾਨਾ ਆਮਦਨ ਵਾਲੇ ਵਡੇਰੀ ਉਮਰ ਦੇ ਪੈਨਸ਼ਨਰਾਂ,

ਤਲਾਕਸ਼ੁਦਾ ਜਾਂ ਇਕੱਲੀਆਂ ਔਰਤਾਂ (ਅਣਵਿਹੁਤਾ/ਵੱਖ ਰਹਿ ਰਹੀਆਂ) ਵੱਲੋਂ ਚਲਾਏ ਜਾਂਦੇ ਘਰਾਂ ਅਤੇ ਬੇਘਰੇ ਤੇ ਕੱਚੇ ਘਰਾਂ 'ਚ ਰਹਿਣ ਵਾਲੇ ਲੋਕਾਂ ਨੂੰ  ਵੀ ਇਸ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਵਿਭਾਗ ਵੱਲੋਂ ਲਾਭਪਾਤਰੀਆਂ ਦੀ ਮੁੜ-ਪੜਤਾਲ ਕਰਨ ਸਬੰਧੀ ਮੰਤਰੀ ਨੇ ਕਿਹਾ ਕਿ ਫੂਡ ਸਕਿਉਰਿਟੀ ਐਕਟ 2013 ਵਿੱਚ ਨਿਯਮਿਤ ਪੜਤਾਲ ਅਤੇ ਮੁੜ-ਪੜਤਾਲ ਕਰਨ ਦਾ ਲਾਜ਼ਮੀ ਹੈ। ਯੋਗ ਲਾਭਪਾਤਰੀਆਂ ਨੂੰ ਸ਼ਾਮਲ ਕਰਨਾ ਜਾਂ ਅਯੋਗ ਨੂੰ ਰੱਦ ਕਰਨਾ ਇਸ ਸਕੀਮ ਦੀ ਇੱਕ ਨਿਰੰਤਰ ਪ੍ਰਕਿਰਿਆ ਹੈ।

ਇਸ ਲਈ ਲਾਭਪਾਤਰੀਆਂ ਦੀ ਇਸ ਮੁੜ-ਪੜਤਾਲ ਰਾਹੀਂ ਸਾਰੇ ਜਾਇਜ਼ ਤੇ ਯੋਗ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਅਤੇ ਅਯੋਗ ਲਾਭਪਾਤਰੀਆਂ ਨੂੰ ਰੱਦ ਕਰਨ ਨੂੰ ਯਕੀਨੀ ਬਣਾਇਆ ਜਾ ਸਕੇਗਾ। ਪਰਿਵਾਰਾਂ/ਲਾਭਪਾਤਰੀਆਂ ਦੀ ਗਿਣਤੀ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਲਈ 14145000  ਲਾਭਪਾਤਰੀ ਪ੍ਰਵਾਨਿਤ ਹਨ(35.36 ਲੱਖ ਪਰਿਵਾਰ, 0 4 ਮੈਂਬਰ ਪ੍ਰਤੀ ਪਰਿਵਾਰ) ਜਿਸ ਵਿੱਚ 54.7 ਫੀਸਦ ਪੇਂਡੂ ਪਰਿਵਾਰ ਅਤੇ 44.8 ਫੀਸਦ ਸ਼ਹਿਰੀ ਪਰਿਵਾਰ ਸ਼ਾਮਲ ਹਨ।

ਮੌਜੂਦਾ ਸਥਿਤੀ ਅਨੁਸਾਰ ਇਸ ਸਕੀਮ ਤਹਿਤ ਹੁਣ ਤੱਕ 35.33 ਲੱਖ ਪਰਿਵਾਰਾਂ(13700003 ਲਾਭਪਾਤਰੀਆਂ) ਨੂੰ ਦਾਇਰੇ ਵਿੱਚ ਲਿਆਂਦਾ ਗਿਆ ਹੈ। ਇਸ ਲਈ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਵੱਧ-ਵੱਧ ਲਾਭਪਾਤਰੀਆਂ ਨੂੰ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਯਤਨ ਜਾਰੀ ਹਨ। ਕਾਰਡਾਂ ਦੇ ਰੱਦ ਕਰੇ ਜਾਣ ਤੋਂ ਡਰੇ ਲੋਕਾਂ ਨੂੰ ਅਪੀਲ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਹ ਕੰਪਿਊਟ੍ਰੀਕਰਨ ਲਾਭਪਾਤਰੀਆਂ ਦੇ ਹਿੱਤ ਵਿੱਚ ਹੈ ਅਤੇ ਅਯੋਗ ਲਾਭਪਾਤਰੀਆਂ ਨੂੰ ਰੱਦ ਕਰਕੇ ਜਾਇਜ਼ ਹੱਥਾਂ ਤੱਕ ਖ਼ੁਰਾਕ ਪਹੁੰਚਾਉਣਾ ਹੀ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement