
ਪੰਜਾਬ 'ਚ ਅਵਾਰਾ ਕੁੱਤਿਆਂ ਦਾ ਕਹਿਰ ਅਜੇ ਵੀ ਜਾਰੀ ਹੈ। ਹੁਣ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ।
ਫ਼ਰੀਦਕੋਟ : ਪੰਜਾਬ 'ਚ ਅਵਾਰਾ ਕੁੱਤਿਆਂ ਦਾ ਕਹਿਰ ਅਜੇ ਵੀ ਜਾਰੀ ਹੈ। ਹੁਣ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਫ਼ਰੀਦਕੋਟ ਤੋਂ ਜਿੱਥੇ ਆਵਾਰਾ ਕੁੱਤਿਆਂ ਵਲੋਂ ਇਕ 8 ਮਹੀਨਿਆਂ ਦੀ ਬੱਚੀ ਨੂੰ ਨੋਚ-ਨੋਚ ਕੇ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਕੁੱਤਿਆਂ ਵਲੋਂ ਦੋ ਸਾਲ ਦੀ ਬੱਚੀ 'ਤੇ ਵੀ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜਿਸ ਨੂੰ ਇਲਾਜ਼ ਲਈ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਬੱਚੇ ਪ੍ਰਵਾਸੀ ਮਜਦੂਰ ਦੇ ਦੱਸੇ ਜਾ ਰਹੇ ਹਨ।
Faridkot one child dead 2 injured by stray dogs
ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜਦੂਰ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਦੋਵੇਂ ਬੱਚੇ ਖੇਡ ਰਹੇ ਸਨ, ਇਸ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਵਲੋਂ ਬੱਚਿਆਂ 'ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ 8 ਮਹੀਨਿਆਂ ਦੀ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ ਜਦਕਿ 2 ਸਾਲ ਦੀ ਬੱਚੀ ਜ਼ਖਮੀ ਹੋ ਗਈ। ਇਸ ਦੌਰਾਨ ਆਵਾਰਾ ਕੁੱਤਿਆਂ ਨੇ ਇਕ ਹੋਰ ਵਿਅਕਤੀ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਕੁੱਤਿਆਂ ਵਲੋਂ ਕਿਸੇ ਬੱਚੀ ਦੀ ਜਾਨ ਲੈਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸੂਬੇ ਭਰ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸਦੇ ਬਾਵਜੂਦ ਵੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਵਾਰਾ ਕੁੱਤਿਆਂ ਨੂੰ ਠੱਲ੍ਹ ਪਾਉਣ ਲਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।