
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੇਸ਼ਨ ਬੈਂਚ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਪੁਲਿਸ ਦੇ ਐਸਪੀ...
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੇਸ਼ਨ ਬੈਂਚ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਪੁਲਿਸ ਦੇ ਐਸਪੀ ਬਲਜੀਤ ਸਿੰਘ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਵਿਚ ਕੋਟਕਪੂਰਾ ਪੁਲਿਸ ਥਾਣੇ ਵਿਚ ਹੱਤਿਆ ਦੀ ਕੋਸ਼ਿਸ਼, ਅਪਰਾਧਕ ਸਾਜ਼ਿਸ਼ ਰਚਣ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਗੋਲੀ ਕਾਂਡ ਵਿਚ 18 ਪ੍ਰਦਰਸ਼ਨਕਾਰੀਆਂ ਦੇ ਸੱਟਾਂ ਲੱਗੀਆਂ ਸਨ।
Punjab and Haryana high court
ਦੱਸਣਯੋਗ ਹੈ ਕਿ ਚਲਾਨ ਪੇਸ਼ ਹੋਣ ਤੋਂ ਬਾਅਦ ਬਲਜੀਤ ਸਿੰਘ ਨੂੰ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ 12 ਜੁਲਾਈ ਨੂੰ ਪੇਸ਼ ਹੋਣ ਸਬੰਧੀ ਸੰਮਨ ਭੇਜੇ ਗਏ ਸੀ। ਇਸ ਤੋਂ ਬਾਅਅਦ ਮਾਮਲੇ ਨੂੰ ਸੈਸ਼ਨ ਕੋਰਟ ਹਵਾਲੇ ਕਰ ਦਿੱਤਾ ਜਾਵੇਗਾ। ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਪਟੀਸ਼ਨਕਰਤਾ ਦੇ ਵਕੀਲ ਵਲੋਂ ਦਿੱਤੇ ਭਰੋਸੇ ਕਿ ਬਲਜੀਤ ਸਿੰਘ ਮਿੱਥੀ ਗਈ ਤਰੀਕ 'ਤੇ ਪੇਸ਼ ਹੋਵੇਗਾ ਤੋਂ ਬਾਅਦ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ। ਹਾਈ ਕੋਰਟ ਨੇ ਅਗਲੀ ਸੁਣਵਾਈ ਲਈ 6 ਜੁਲਾਈ ਦੀ ਤਾਰੀਕ ਮਿੱਥੀ ਹੈ।