CM ਦੀ ਅਗਵਾਈ ਚ ਸਰਕਾਰ ਵੱਲੋ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰਵਿਕਾਸ ਨੂੰ ਪ੍ਰਵਾਨਗੀ
Published : Jun 22, 2020, 6:54 pm IST
Updated : Jun 22, 2020, 6:54 pm IST
SHARE ARTICLE
Amarinder Singh
Amarinder Singh

ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਚੰਡੀਗੜ੍ਹ, 22 ਜੂਨ- ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੈਬਨਿਟ ਦੇ ਇਸ ਫੈਸਲੇ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੀ ਇਹ ਜ਼ਮੀਨ 80:20 ਆਮਦਨ ਹਿੱਸੇਦਾਰੀ ਯੋਜਨਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਨੂੰ ਸੌਂਪ ਦਿੱਤੀ ਜਾਵੇਗੀ।

PunjabPunjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਪੁੱਡਾ ਨੂੰ ਇਸ ਥਾਂ ਨੂੰ ਵਿਕਸਤ ਕਰਨ ਅਤੇ ਵੇਚੇ ਜਾਣ ਲਈ ਸੂਬੇ ਦੀ ਗਾਰੰਟੀ ਨਾਲ 100 ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਬਠਿੰਡਾ ਪਲਾਂਟ ਦੀ ਜ਼ਮੀਨ ਨੂੰ ਮੁੜ ਵਿਕਸਤ ਕੀਤੇ ਜਾਣ ਲਈ ਖਾਕਾ ਤਿਆਰ ਕਰਨ ਵਾਸਤੇ 18 ਮਈ, 2020 ਨੂੰ ਇਕ ਹੋਰ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਉਦਯੋਗ ਤੇ ਵਣਜ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਤੌਰ ਮੈਂਬਰ ਸ਼ਾਮਲ ਸਨ।

Thermal PlantThermal Plant

ਸੂਬਾ ਸਰਕਾਰ ਵੱਲੋਂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਇਸ ਖੇਤਰ ਵਿੱਚ ਖੁਸ਼ਹਾਲੀ ਲਿਆਉਣ ਲਈ ਇਸ ਜ਼ਮੀਨ ਨੂੰ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪੀ.ਐਸ.ਪੀ.ਐਲ ਬੋਰਡ ਵੱਲੋਂ ਇਹ ਜ਼ਮੀਨ (280 ਏਕੜ ਦੇ ਕਰੀਬ ਕਲੋਨੀ ਤਹਿਤ ਆਉਦੇ ਰਕਬੇ ਨੂੰ ਛੱਡ ਕੇ) ਇਸਦੇ ਢੁੱਕਵੇਂ ਵਿਕਾਸ ਅਤੇ 80:20 ਮੁਨਾਫਾ ਹਿੱਸੇਦਰੀ ਯੋਜਨਾ ਤਹਿਤ ਵਿਕਰੀ ਲਈ ਪੁੱਡਾ ਨੂੰ ਸੌਂਪੇ ਜਾਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

Four ias and eight pcs officers transferred in punjabpunjab

ਇਸ ਯੋਜਨਾ ਤਹਿਤ ਜ਼ਮੀਨ ਦੀ ਅਨੁਮਾਨਿਤ ਕੀਮਤ ਤੋਂ ਇਲਾਵਾ ਵਿਕਸਤ ਹੋਈ ਜ਼ਮੀਨ ਦੀ ਵਿਕਰੀ ਨਾਲ ਹੋਣ ਵਾਲੇ ਮੁਨਾਫੇ ਦਾ 80 ਫੀਸਦ ਹਿੱਸਾ ਇਸ ਦੇ ਮਾਲਕ ਪੀ.ਐਸ.ਪੀ.ਸੀ.ਐਲ ਨੂੰ ਜਾਵੇਗਾ ਜਦੋਂਕਿ 20 ਫੀਸਦ ਹਿੱਸਾ ਪੁੱਡਾ ਦੁਆਰਾ ਵਿਕਾਸ ਅਤੇ ਪ੍ਰਚਾਰਨ ਵਿੱਚ ਨਿਭਾਈ ਭੂਮਿਕਾ ਲਈ ਰੱਖਿਆ ਜਾਵੇਗਾ। ਪੁੱਡਾ ਵੱਲੋਂ ਥਰਮਲ ਪਾਵਰ ਪਲਾਂਟ ਅਧੀਨ ਜ਼ਮੀਨ ਦੀ ਵੱਖ-ਵੱਖ ਹਿੱਸਿਆਂ ਵਿੱਚ ਉੱਤਮ ਸੰਭਾਵਿਤ ਵਰਤੋ ਵਾਸਤੇ ਪੇਸ਼ੇਵਰ ਏਜੰਸੀ/ਏਜੰਸੀਆਂ ਦੀ ਸਲਾਹ ਖਾਤਰ ਸੇਵਾਵਾਂ ਹਾਸਲ ਕਰੇਗਾ।

Thermal plant BathindaThermal plant Bathinda

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement