
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹੁਣ ਹਰ ਮੁੱਦੇ..........
ਖੰਨਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹੁਣ ਹਰ ਮੁੱਦੇ ਤੇ ਕੁਰਬਾਨੀਆਂ ਦੇਣ ਦੀਆਂ ਗੱਲਾਂ ਕਰਕੇ ਚੀਚੀ ਤੇ ਖੁਨ ਲਗਾ ਕੇ ਸ਼ਹੀਦ ਬਣਨਾ ਚਾਹੁੰਦੇ ਹਨ, ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਥ ਅਤੇ ਪੰਜਾਬ ਦੇ ਮੁੱਦਿਆਂ ਨੂੰ ਪਿੱਠ ਦਿਖਾਈ ਹੈ।
Sukhbir Singh Badal
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੱਲੋਂ ਅੱਜ ਇਥੇ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਧੱਕੇਸ਼ਾਹੀ ਕਰ ਰਹੀ ਹੈ।
Sadhu Singh Dharamsot
ਪਰ ਸੁਖਬੀਰ ਬਾਦਲ ਕੇਵਲ ਸੂਬੇ ਵਿਚ ਆਪਣੀ ਬਚੀ ਖੁਚੀ ਸ਼ਾਖ ਬਚਾਉਣ ਲਈ ਐਮਐਸਪੀ ਸਮੇਤ ਕੁੱਝ ਹੋਰ ਮੁੱਦਿਆਂ 'ਤੇ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ ਆਖ ਰਹੇ ਹਨ, ਜੇਕਰ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨਾਲ ਇੰਨੀ ਹੀ ਹਮਦਰਦੀ ਹੈ ਤਾਂ ਭਾਜਪਾ ਨਾਲ ਨਾਤਾ ਤੋੜ ਕੇ ਕੇਂਦਰ ਸਰਕਾਰ ਤੋਂ ਖੈਰਾਤ 'ਚ ਮਿਲੀ ਵਜੀਰੀ ਨੂੰ ਕਿਉਂÎ ਨਹੀਂ ਛੱਡ ਦਿੰਦੇ।
Sukhbir Singh Badal
ਧਰਮਸੌਤ ਨੇ ਕਿਹਾ ਕਿ ਜਦੋਂ ਅਕਾਲੀ ਦਲ ਸੱਤਾ ਤੋਂ ਬਾਹਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਕੁਰਬਾਨੀਆਂ ਦੀਆਂ ਗੱਲਾਂ ਯਾਦ ਆਉਣ ਲੱਗ ਜਾਂਦੀਆਂ ਹਨ ਪਰ ਲੋੜ ਪੈਣ ਤੇ ਹਮੇਸ਼ਾ ਹੀ ਆਪਣੇ ਨਿਜੀ ਮੁਫਾਦਾਂ ਨੂੰ ਦੇਖਦੇ ਹੋਏ ਅਕਾਲੀਆਂ ਤੇ ਖਾਸ ਕਰਕੇ ਬਾਦਲ ਪਰਿਵਾਰ ਨੇ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗਿਆ ਹੈ। ਪਹਿਲਾਂ ਵੀ ਸੱਤਾ ਹੱਥ ਨਾ ਆਉਂਦੇ ਦੇਖ ਪੰਜਾਬ ਨੂੰ ਅੱਤਵਾਦ ਦੇ ਦੌਰ ਵੱਲ ਧੱਕਿਆ ਤੇ ਪੰਜਾਬ ਦੇ ਹਜ਼ਾਰਾਂ ਬੇਕਸੂਰ ਨੌਜਵਾਨਾਂ ਨੂੰ ਮਰਵਾਇਆ।
Sadhu Singh Dharamsot
ਹੁਣ ਫਿਰ ਸੁਖਬੀਰ ਬਾਦਲ ਖਾਲਿਸਥਾਨ ਸਮਰਥਕੀ ਬਿਆਨ ਦੇ ਕੇ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦਾ ਹੈ। ਪਰ ਕਾਂਗਰਸ ਸਰਕਾਰ ਕਿਸੇ ਵੀ ਸੂਰਤ ਵਿਚ ਇਨ੍ਹਾਂ ਦੇ ਮਨਸੂਬਿਆਂ ਨੂੰ ਬੂਰ ਨਹੀਂ ਪੈਣ ਦੇਵੇਗੀ।
ਧਰਮਸੌਤ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਫਿਕਰ ਹੁੰਦੀ ਤਾਂ ਕੁਰਬਾਨੀਆਂ ਦੇਣ ਦੀਆਂ ਗੱਲਾਂ ਕਰਨ ਨਾਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਕੋਈ ਫੈਸਲਾ ਲੈਂਦੇ।
ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਮਲੂਕਾ ਵੀ ਤੇਲ ਦੀਆਂ ਕੀਮਤਾਂ 'ਤੇ ਕੇਂਦਰ ਸਰਕਾਰ ਵਿਰੁੱਧ ਬੋਲ ਕੇ ਗੋਂਗਲੂਆਂ ਤੋਂ ਮਿੱਟੀ ਝਾੜ ਰਹੇ ਹਨ ਜਦੋਂ ਕਿ ਬਿਆਨਬਾਜੀ ਕਰਨ ਨਾਲੋਂ ਉਨ੍ਹਾਂ ਨੂੰ ਵੀ ਕੇਂਦਰ ਸਰਕਾਰ ਵਿਰੁੱਧ ਕੋਈ ਫੈਸਲਾ ਲੈਣਾ ਚਾਹੀਦਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ