
ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਕੁੱਝ ਮੰਤਰੀਆਂ ਤੇ ਵਿਧਾਇਕਾਂ ਦੀ ਹਿੱਸੇਦਾਰੀ ਦੇ ਦੋਸ਼ ਲਾਉਂਦਿਆਂ ਸਵਾਲ ਚੁਕੇ
ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਸਿਆਸਤ ਵਿਚੋਂ ਹਾਸ਼ੀਏ 'ਤੇ ਪਹੁੰਚ ਚੁੱਕੇ ਦਿਗਜ਼ ਆਗੂਆਂ ਨੇ ਵੀ ਪਰ ਤੋਲਣੇ ਸ਼ੁਰੂ ਕਰ ਦਿਤੇ ਹਨ। ਸਿੱਟੇ ਵਜੋਂ ਪੰਜਾਬ ਕਾਂਗਰਸ ਵਿਚ ਵੀ ਹਿਲਜੁਲ ਹੋਣੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰੰਘ ਬਾਜਵਾ ਤੋਂ ਬਾਅਦ ਹੁਣ ਇਕ ਹੋਰ ਸਾਬਕਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਸ਼ਰਾਬ ਦੀ ਨਾਜਾਇਜ਼ ਵਿਕਰੀ ਦੇ ਮੁੱਦੇ 'ਤੇ ਅਪਣੀ ਹੀ ਸਰਕਾਰ ਵਿਰੋਧ ਮੋਰਚਾ ਖੋਲ੍ਹ ਦਿਤਾ ਹੈ।
Samsher Singh Dullo
ਉਨ੍ਹਾਂ ਮੁੱਖ ਮੰਤਰੀ ਵੱਲ ਲਿਖੇ ਪੱਤਰ 'ਚ ਰੱਜ ਕੇ ਭੜਾਸ ਕੱਢਦਿਆਂ ਇਸ ਮਾਮਲੇ ਵਿਚ ਅਪਣੀ ਹੀ ਸਰਕਾਰ ਦੇ ਕੁੱਝ ਮੰਤਰੀਆਂ ਤੇ ਵਿਧਾਇਕਾਂ ਦੇ ਸ਼ਰਾਬ ਦੇ ਕਾਰੋਬਾਰ ਵਿਚ ਹਿੱਸੇਦਾਰ ਹੋਣ ਦੇ ਦੋਸ਼ ਲਾਉਂਦਿਆਂ ਹਾਈ ਕੋਰਟ ਦੇ ਸਿਟਿੰਗ ਜੱਜ ਜਾਂ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਹੈ।
Samsher Singh Dullo
ਇਹ ਲਿਖਿਆ ਹੈ ਪੱਤਰ ਵਿਚ: ਦੂਲੋ ਨੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿਚ ਸ਼ਰਾਬ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਬਜਾਏ ਸੀ.ਬੀ.ਆਈ ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਿੱਟ ਤਾਂ ਅੱਖਾਂ ਵਿਚ ਘੱਟਾ ਪਾਉਣ ਲਈ ਹੈ ਹੁਣ ਤਕ ਕਿਸੇ ਵੀ ਸਿੱਟ ਨੇ ਕੋਈ ਸੰਤੋਸ਼ਜਨਕ ਰਿਜਲਟ ਨਹੀਂ ਦਿਤਾ।
Capt Amrinder Singh
ਉਨ੍ਹਾਂ ਕਿਹਾ ਕਿ ਸ਼ਰਾਬ ਦੀਆਂ ਨਾਜਾਇਜ਼ ਫ਼ੈਕਟਰੀਆਂ ਦੇ ਅਸਲ ਮਾਲਕਾਂ ਨੂੰ ਜਨਤਕ ਕਰਨ ਅਤੇ ਫੜਨ ਦੀ ਜਦਰੂਰਤ ਹੈ, ਜਦੋਂ ਕਿ ਪੁਲਿਸ ਨੇ ਖਾਨਾਪੂਰਤੀ ਲਈ ਸਿਰਫ਼ ਕਰਿੰਦਿਆਂ ਨੂੰ ਫੜਿਆ ਹੈ। ਦੂਲੋ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿਚ ਨਜਾਇਜ਼ ਸ਼ਰਾਬ ਦਾ ਮੁੱਦਾ ਚੁੱਕਿਆ ਸੀ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਮਾਮਲਾ ਨਾ ਹੋਵੇ, ਇਹ ਹੋ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪਲਾਂਟ ਕਹਿ ਨੇ ਲਾਇਆ, ਕੱਚਾ ਮਾਲ ਕਿੱਥੋਂ ਆਇਆ ਇਸ ਦੀ ਜਾਂਚ ਹੋਣੀ ਚਾਹੀਦੀ ਹੈ।
Shamsher Singh Dullo
ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀ ਅਕਾਲੀਆਂ ਨੂੰ ਦੋਸ਼ ਦਿੰਦੇ ਆਏ ਪਰ ਉਸ ਤੋਂ ਵੱਧ ਨਾਜਾਇਜ਼ ਸ਼ਰਾਬ ਵਿਕਰੀ ਹੋ ਰਹੀ ਹੈ। ਸਰਕਾਰ ਵਲੋਂ ਬਣਾਈ ਗਈ ਜਾਂਚ ਕਮੇਟੀ ਉਤੇ ਵੀ ਉਨ੍ਹਾਂ ਸਵਾਲ ਉਠਾਏ ਹਨ। ਦੂਲੋ ਨੇ ਕਿਹਾ ਕਿ ਤਿੰਨ ਸਾਲਾਂ ਵਿਚ ਸਿੱਟ ਉਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਲੋਕ ਮਹਿਸੂਸ ਕਰ ਰਹੇ ਹਨ ਕਿ ਅਕਾਲੀਆਂ ਵਿਰੁਧ ਐਕਸ਼ਨ ਨਾ ਹੋਣ ਦਾ ਕਾਰਨ ਮਿਲੀਭੁਗਤ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।