'ਸੁਖਬੀਰ ਬਾਦਲ ਹੁਣ ਕੁਰਬਾਨੀਆਂ ਦੀਆਂ ਗੱਲਾਂ ਕਰ ਕੇ ਚੀਚੀ 'ਤੇ ਖ਼ੂਨ ਲਗਾ ਕੇ ਸ਼ਹੀਦ ਬਣਨਾ ਚਾਹੁੰਦੈ'
Published : Jun 22, 2020, 9:29 am IST
Updated : Jun 22, 2020, 9:29 am IST
SHARE ARTICLE
Sadhu Singh Dharamsot
Sadhu Singh Dharamsot

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹੁਣ ਹਰ ਮੁੱਦੇ ਤੇ ਕੁਰਬਾਨੀਆਂ ਦੇਣ ਦੀਆਂ ਗੱਲਾਂ ਕਰਕੇ ਚੀਚੀ ਤੇ ਖੁਨ ਲਗਾ ਕੇ ਸ਼ਹੀਦ ਬਣਨਾ .....

ਖੰਨਾ, 21 ਜੂਨ (ਏ.ਐਸ.ਖੰਨਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹੁਣ ਹਰ ਮੁੱਦੇ ਤੇ ਕੁਰਬਾਨੀਆਂ ਦੇਣ ਦੀਆਂ ਗੱਲਾਂ ਕਰਕੇ ਚੀਚੀ ਤੇ ਖੁਨ ਲਗਾ ਕੇ ਸ਼ਹੀਦ ਬਣਨਾ ਚਾਹੁੰਦੇ ਹਨ, ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਥ ਅਤੇ ਪੰਜਾਬ ਦੇ ਮੁੱਦਿਆਂ ਨੂੰ ਪਿੱਠ ਦਿਖਾਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੱਲੋਂ ਅੱਜ ਇਥੇ ਗੱਲਬਾਤ ਦੌਰਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਧੱਕੇਸ਼ਾਹੀ ਕਰ ਰਹੀ ਹੈ ਪਰ ਸੁਖਬੀਰ ਬਾਦਲ ਕੇਵਲ ਸੂਬੇ ਵਿਚ ਆਪਣੀ ਬਚੀ ਖੁਚੀ ਸ਼ਾਖ ਬਚਾਉਣ ਲਈ ਐਮਐਸਪੀ ਸਮੇਤ ਕੁੱਝ ਹੋਰ ਮੁੱਦਿਆਂ 'ਤੇ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ ਆਖ ਰਹੇ ਹਨ, ਜੇਕਰ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨਾਲ ਇੰਨੀ ਹੀ ਹਮਦਰਦੀ ਹੈ ਤਾਂ ਭਾਜਪਾ ਨਾਲ ਨਾਤਾ ਤੋੜ ਕੇ ਕੇਂਦਰ ਸਰਕਾਰ ਤੋਂ ਖੈਰਾਤ 'ਚ ਮਿਲੀ ਵਜੀਰੀ ਨੂੰ ਕਿਉਂÎ ਨਹੀਂ ਛੱਡ ਦਿੰਦੇ।

Sadhu Singh DharamsotSadhu Singh Dharamsot

ਧਰਮਸੌਤ ਨੇ ਕਿਹਾ ਕਿ ਜਦੋਂ ਅਕਾਲੀ ਦਲ ਸੱਤਾ ਤੋਂ ਬਾਹਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਕੁਰਬਾਨੀਆਂ ਦੀਆਂ ਗੱਲਾਂ ਯਾਦ ਆਉਣ ਲੱਗ ਜਾਂਦੀਆਂ ਹਨ ਪਰ ਲੋੜ ਪੈਣ ਤੇ ਹਮੇਸ਼ਾ ਹੀ ਆਪਣੇ ਨਿਜੀ ਮੁਫਾਦਾਂ ਨੂੰ ਦੇਖਦੇ ਹੋਏ ਅਕਾਲੀਆਂ ਤੇ ਖਾਸ ਕਰਕੇ ਬਾਦਲ ਪਰਿਵਾਰ ਨੇ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗਿਆ ਹੈ। ਪਹਿਲਾਂ ਵੀ ਸੱਤਾ ਹੱਥ ਨਾ ਆਉਂਦੇ ਦੇਖ ਪੰਜਾਬ ਨੂੰ ਅੱਤਵਾਦ ਦੇ ਦੌਰ ਵੱਲ ਧੱਕਿਆ ਤੇ ਪੰਜਾਬ ਦੇ ਹਜ਼ਾਰਾਂ ਬੇਕਸੂਰ ਨੌਜਵਾਨਾਂ ਨੂੰ ਮਰਵਾਇਆ।

ਹੁਣ ਫਿਰ ਸੁਖਬੀਰ ਬਾਦਲ ਖਾਲਿਸਥਾਨ ਸਮਰਥਕੀ ਬਿਆਨ ਦੇ ਕੇ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦਾ ਹੈ। ਪਰ ਕਾਂਗਰਸ ਸਰਕਾਰ ਕਿਸੇ ਵੀ ਸੂਰਤ ਵਿਚ ਇਨ੍ਹਾਂ ਦੇ ਮਨਸੂਬਿਆਂ ਨੂੰ ਬੂਰ ਨਹੀਂ ਪੈਣ ਦੇਵੇਗੀ। ਧਰਮਸੌਤ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਫਿਕਰ ਹੁੰਦੀ ਤਾਂ ਕੁਰਬਾਨੀਆਂ ਦੇਣ ਦੀਆਂ ਗੱਲਾਂ ਕਰਨ ਨਾਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਕੋਈ ਫੈਸਲਾ ਲੈਂਦੇ।

ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਮਲੂਕਾ ਵੀ ਤੇਲ ਦੀਆਂ ਕੀਮਤਾਂ 'ਤੇ ਕੇਂਦਰ ਸਰਕਾਰ ਵਿਰੁੱਧ ਬੋਲ ਕੇ ਗੋਂਗਲੂਆਂ ਤੋਂ ਮਿੱਟੀ ਝਾੜ ਰਹੇ ਹਨ ਜਦੋਂ ਕਿ ਬਿਆਨਬਾਜੀ ਕਰਨ ਨਾਲੋਂ ਉਨ੍ਹਾਂ ਨੂੰ ਵੀ ਕੇਂਦਰ ਸਰਕਾਰ ਵਿਰੁੱਧ ਕੋਈ ਫੈਸਲਾ ਲੈਣਾ ਚਾਹੀਦਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement