ਚੀਨ ਸਰਹੱਦ 'ਤੇ ਸ਼ਹੀਦ ਹੋਏ ਮਾਨਸੇ ਦੇ ਗੁਰਤੇਜ ਸਿੰਘ ਦੇ ਪਰਵਾਰ ਨੇ ਗੁਰਦਵਾਰਾ......
Published : Jun 22, 2020, 10:06 am IST
Updated : Jun 22, 2020, 10:06 am IST
SHARE ARTICLE
File
File

ਗਲਵਾਨ ਘਾਟੀ ਭਾਰਤ ਚੀਨ ਦੀ ਸਰਹੱਦ 'ਤੇ ਹੋਈ ਖ਼ੂਨੀ ਝੜਪ ਦੌਰਾਨ ਜ਼ਿਲ੍ਹਾ ਮਾਨਸਾ ਦੇ ਸ਼ਹੀਦ ਗੁਰਤੇਜ ਸਿੰਘ ਦੇ .....

ਫ਼ਤਿਹਗੜ੍ਹ ਸਾਹਿਬ, 21 ਜੂਨ (ਸੁਰਜੀਤ ਸਿੰਘ ਸਾਹੀ): ਗਲਵਾਨ ਘਾਟੀ ਭਾਰਤ ਚੀਨ ਦੀ ਸਰਹੱਦ 'ਤੇ ਹੋਈ ਖ਼ੂਨੀ ਝੜਪ ਦੌਰਾਨ ਜ਼ਿਲ੍ਹਾ ਮਾਨਸਾ ਦੇ ਸ਼ਹੀਦ ਗੁਰਤੇਜ ਸਿੰਘ ਦੇ ਸਸਕਾਰ ਉਪਰੰਤ ਉਸ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਮਗਰੋਂ ਸ਼ਹੀਦ ਦਾ ਪ੍ਰਵਾਰ, ਰਿਸ਼ਤੇਦਾਰ ਅਤੇ ਉਸ ਦੇ ਦੋਸਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਅਤੇ ਐਡੀਸ਼ਨਲ ਮੈਨੇਜਰ ਕਰਮਜੀਤ ਸਿੰਘ ਵਲੋਂ ਪ੍ਰਵਾਰ ਨੂੰ ਸਿਰਪਾਉ ਭੇਟ ਕੀਤੇ ਗਏ ।

ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੇ ਪਿਤਾ ਵਿਰਸਾ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਬੇਟੇ ਨੇ ਦੇਸ਼ ਦੀ ਖ਼ਾਤਰ ਸ਼ਹੀਦੀ ਪਾਉਣ 'ਤੇ ਸਾਨੂੰ ਅਪਣੇ ਪੁੱਤਰ 'ਤੇ ਮਾਣ ਹੈ । ਪਿਤਾ ਨੇ ਦਸਿਆ ਕਿ ਉਨ੍ਹਾਂ ਦਾ ਬੇਟਾ ਵਿਦੇਸ਼ ਜਾਣਾ ਚਾਹੁੰਦਾ ਸੀ ਪ੍ਰੰਤੂ ਉਸ ਨੇ ਵਿਦੇਸ਼ ਜਾਣ ਨਾਲੋਂ ਦੇਸ਼ ਸੇਵਾ ਨੂੰ ਤਰਜੀਹ ਦਿਤੀ ਅਤੇ ਪਹਿਲੀ ਵਾਰ ਦੀ ਫ਼ੌਜ ਦੀ ਭਰਤੀ ਦੇਖਣ ਗਿਆ ਇਹ ਹੀ ਫ਼ੌਜ ਵਿਚ ਭਰਤੀ ਹੋ ਗਿਆ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਫ਼ਿਲਹਾਲ ਉਨ੍ਹਾਂ ਲਈ ਕੁੱਝ ਮਾਲੀ ਮਦਦ ਕਰਨ ਅਤੇ ਇਕ ਪ੍ਰਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਜ਼ਰੂਰ ਕੀਤਾ ਗਿਆ ਹੈ।

FileFile

ਇਸ ਮੌਕੇ ਸ਼ਹੀਦ ਗੁਰਤੇਜ ਸਿੰਘ  ਦੇ ਵੱਡੇ ਭਰਾ ਤਰਲੋਕ ਸਿੰਘ ਨੇ ਕਿਹਾ ਗੁਰਤੇਜ ਬਚਪਨ ਤੋਂ ਹੀ ਬਹੁਤ ਮਿਲਾਪੜੇ ਸੁਭਾਅ ਦਾ ਮਾਲਕ ਸੀ ਅਤੇ ਹਰ ਇਕ ਵਿਅਕਤੀ ਨਾਲ ਬਹੁਤ ਜਲਦੀ ਘੁਲ ਮਿਲ ਜਾਂਦਾ ਸੀ । ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੀ ਦਾਦੀ ਬਲਵੀਰ ਕੌਰ ਨੇ ਕਿਹਾ ਕਿ ਗੁਰਤੇਜ ਸਿੰਘ ਤੇ ਸਾਨੂੰ ਹੀ ਨਹੀਂ ਸਮੁੱਚੇ ਦੇਸ਼ ਵਾਸੀਆਂ ਨੂੰ ਮਾਣ ਹੈ ਕਿਉਂਕਿ ਦੇਸ਼ ਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ ਹਮੇਸ਼ਾ ਅਮਰ ਰਹਿੰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਗੁਰਦੁਆਰਾ ਸਾਹਿਬ ਦੇ ਦੇ ਸਟਾਫ਼ ਮੈਂਬਰ ਰੀਕਾਰਡ ਕੀਪਰ ਹਰਜੀਤ ਸਿੰਘ, ਅਮਰਜੀਤ ਸਿੰਘ ਹੈੱਡ, ਮੇਜਰ ਸਿੰਘ ਐਸ.ਕੇ, ਅਮਰਜੀਤ ਸਿੰਘ ਅਕਾਊਂਟੈਂਟ, ਗੁਰਮੁਖ ਸਿੰਘ ਖ਼ਜ਼ਾਨਚੀ, ਇੰਦਰਜੀਤ ਸਿੰਘ ਬੇਦੀ, ਸਿਮਰਨਜੀਤ ਸਿੰਘ ਸਨੀ, ਪ੍ਰਿਤਪਾਲ ਸਿੰਘ, ਲੰਗਰ ਇੰਚਾਰਜ ਅਵਤਾਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement