ਪੰਜਾਬ ਸਰਕਾਰ ਚਾਰ ਨਵੀਆਂ ਕੋਵਿਡ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰੇਗੀ
Published : Jun 22, 2020, 6:37 pm IST
Updated : Jun 22, 2020, 6:37 pm IST
SHARE ARTICLE
Amarinder Singh
Amarinder Singh

ਟੈਸਟਿੰਗ ਸੁਵਿਧਾ ਵਧਾਉਣ ਲਈ ਸਹਾਇਕ ਪ੍ਰੋਫੈਸਰ (ਮਾਇਕ੍ਰੋਬਾਇਓਲੌਜੀ) ਦੀਆਂ ਚਾਰ ਅਤੇ ਹੋਰ ਲੜੀਂਦੇ ਸਟਾਫ ਦੀਆਂ 131 ਅਸਾਮੀਆਂ ਭਰੀਆਂ ਜਾਣਗੀਆਂ

ਚੰਡੀਗੜ੍ਹ, 22 ਜੂਨ : ਕੋਵਿਡ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਰ ਨਵੀਂਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਅਤੇ ਇਨ੍ਹਾਂ ਲੈਬਾਂ ਲਈ 131 ਲੋੜੀਂਦੇ ਸਟਾਫ ਦੀ ਪਹਿਲ ਦੇ ਆਧਾਰ 'ਤੇ ਨਿਯੁਕਤੀ ਕਰਨ ਦਾ ਫੈਸਲਾ ਕੀਤਾ ਹੈ। ਇਸੇ ਦੌਰਾਨ ਮੰਤਰੀ ਮੰਡਲ ਨੇ ਇਨ੍ਹਾਂ ਚਾਰ ਵਾਇਰਲ ਟੈਸਟਿੰਗ ਲੈਬਾਰਟਰੀਆਂ ਵਿੱਚ ਸਹਾਇਕ ਪ੍ਰੋਫੈਸਰ (ਮਾਇਕ੍ਰੋਬਾਇਓਲੌਜੀ) ਦੀਆਂ ਚਾਰ ਅਸਾਮੀਆਂ ਸਿਰਜਣ ਅਤੇ ਭਰਨ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

 Wheat procurement starts in punjabpunjab

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿੱਚ ਚਾਰ ਟੈਸਟਿੰਗ ਲੈਬਾਰਟਰੀਆਂ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਪ੍ਰਤੀ ਦਿਨ 13000 ਟੈਸਟ ਕਰਨ ਦੀ ਸਮਰਥਾ ਹੋ ਜਾਵੇਗੀ। ਇਸ ਵੇਲੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਪ੍ਰਤੀ ਦਿਨ 9000 ਟੈਸਟ ਕਰਨ ਦੀ ਸਮਰਥਾ ਹੈ। ਇਹ ਚਾਰ ਲੈਬਾਰਟਰੀਆਂ ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਲੁਧਿਆਣਾ, ਪੰਜਾਬ ਸਟੇਟ ਫੌਰੈਂਸਿਕ ਸਾਇਸੰਜ਼ ਲੈਬਾਰਟਰੀ ਮੋਹਾਲੀ, ਨਾਰਦਨ ਰੀਜਨਲ ਡਜੀਜ਼ ਡਾਇਗੌਨੈਸਟਿਕ ਲੈਬਾਰਟਰੀ ਜਲੰਧਰ ਅਤੇ ਪੰਜਾਬ ਬਾਇਓਟੈਕਨਾਲੌਜੀ ਇੰਕੂਬੇਟਰ ਮੋਹਾਲੀ ਵਿਖੇ ਸਥਾਪਤ ਹੋਣੀਆਂ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇਸੰਜ਼, ਫਰੀਦਕੋਟ ਵੱਲੋਂ ਆਊਟਸੋਰਸਿੰਗ ਜ਼ਰੀਏ ਭਰੀਆਂ ਜਾਣਗੀਆਂ।

punjab curfewpunjab 

131 ਸਟਾਫ ਮੈਂਬਰਾਂ ਦੀ ਨਿਯੁਕਤੀ ਨਾਲ ਪ੍ਰਤੀ ਮਹੀਨਾ 17.46 ਲੱਖ ਰੁਪਏ ਜਦਕਿ ਐਡਹਾਕ ਸਹਾਇਕ ਪ੍ਰੋਫੈਸਰਾਂ ਦੀ ਅਸਾਮੀਆਂ ਵਿਰੁੱਧ ਪ੍ਰਤੀ ਮਹੀਨਾ 3.06 ਲੱਖ ਦਾ ਖਰਚਾ ਆਵੇਗਾ ਜੋ ਸੂਬਾਈ ਆਫਤ ਪ੍ਰਬੰਧਨ ਫੰਡ 'ਚੋਂ ਦਿੱਤਾ ਜਾਵੇਗਾ। ਇਨ੍ਹਾਂ 131 ਸਟਾਫ ਮੈਂਬਰਾਂ ਵਿੱਚ ਰਿਸਚਰਚ ਸਾਇੰਟਿਸਟ (ਨਾਨ ਮੈਡੀਕਲ), ਰਿਸਚਰਚ ਸਾਇੰਟਿਸਟ, ਲੈਬ ਟੈਕਨੀਸ਼ੀਅਨ, ਡਾਟਾ ਐਂਟਰੀ ਓਪਰੇਟਰ, ਲੈਬ ਅਟੈਂਡੈਂਟ ਅਤੇ ਸਵੀਪਰ ਦੀਆਂ ਅਸਾਮੀਆਂ ਸ਼ਾਮਲ ਹਨ। ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਡੈਂਟਲ ਕਾਲਜ ਅਤੇ ਪਟਿਆਲਾ ਦੇ ਆਯੂਰਵੈਦਿਕ ਕਾਲਜ ਵਿੱਚ ਸੇਵਾਵਾਂ ਨਿਭਾਅ ਰਹੀ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਦੀ 62 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਪੁਨਰ-ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Punjab To Screen 1 Million People For CoronavirusPunjab  Coronavirus

ਮੈਡੀਕਲ/ਆਯੂਰਵੈਦਿਕ ਫੈਕਲਟੀ ਲਈ ਪੁਨਰ-ਨਿਯੁਕਤੀ ਦੀ ਉਮਰ 70 ਸਾਲ ਤੱਕ ਜਦਕਿ ਡੈਂਟਲ ਫੈਕਲਟੀ ਲਈ 65 ਸਾਲ ਹੋਵੇਗੀ। ਇਹ ਕਦਮ ਜਿੱਥੇ ਮੈਡੀਕਲ, ਡੈਂਟਲ ਅਤੇ ਆਯੂਰਵੈਦਿਕ ਦੀ ਟੀਚਿੰਗ ਫੈਕਲਟੀ ਦੀ ਕਮੀ ਨੂੰ ਦੂਰ ਕਰਨ ਵਿੱਚ ਸਹਾਈ ਹੋਵੇਗਾ, ਉਥੇ ਹੀ ਮੈਡੀਕਲ ਕੌਂਸਲ ਆਫ ਇੰਡੀਆ/ਡੈਂਟਲ ਕੌਂਸਲ ਆਫ ਇੰਡੀਆ ਅਤੇ ਸੈਂਟਰਕ ਕੌਂਸਲ ਆਫ ਇੰਡੀਅਨ ਮੈਡੀਸਨ ਦੇ ਨੇਮਾਂ ਤਹਿਤ ਪੀ.ਜੀ. ਕੋਰਸ ਦੀਆਂ ਸੀਟਾਂ ਜਿਉਂ ਦੀਆਂ ਤਿਉਂ ਰੱਖਣ ਵਿੱਚ ਵੀ ਮਦਦਗਾਰ ਸਿੱਧ ਹੋਵੇਗਾ।

Punjab  Punjab

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement