
ਸਾਲਾਂ ਤੋਂ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੱਕੀ ਨੌਕਰੀ ਦੇਵੇ ਸਰਕਾਰ : ਪ੍ਰੋ. ਬਲਜਿੰਦਰ ਕੌਰ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੌਜਵਾਨ ਵਿੰਗ ਵੱਲੋਂ ਅੱਜ ਸੰਗਰੂਰ ਵਿਖੇ ਈਟੀਟੀ ਟੈਟ ਪਾਸ ਅਤੇ ਕੱਚੇ ਅਧਿਆਪਕਾਂ ਦੇ ਸਮਰਥਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (AAP gheraoes Vijay Inder Singla's residence ) ਦੀ ਰਿਹਾਹਿਸ਼ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਲਾਇਆ ਗਿਆ। ਇਸ ਧਰਨੇ ਦੀ ਅਗਵਾਈ ਆਪ ਦੇ ਵਿਧਾਇਕ ਅਤੇ ਸੂਬਾ ਪ੍ਰਧਾਨ (ਨੌਜਵਾਨ ਵਿੰਗ) ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ, ਜਦਕਿ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਨਰਿੰਦਰ ਕੌਰ ਭਰਾਜ, ਪ੍ਰਸਿੱਧ ਗਾਇਕ ਤੇ ਆਪ ਆਗੂ ਬਲਕਾਰ ਸਿੱਧੂ ਅਤੇ ਡਾ. ਬਲਬੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਧਰਨੇ ਵਿੱਚ ਸ਼ਾਮਲ ਹੋਏ।
AAP gheraoes Vijay Inder Singla's residence
ਹੋਰ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਬੀਬੀ ਜਗੀਰ ਕੌਰ ਦਾ ਬਿਆਨ, ‘ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ’
ਇਸ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਹਨ ਕਿਉਂਕਿ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਕਾਂਗਰਸ ਪਾਰਟੀ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪਰ ਸਾਢੇ ਚਾਰ ਸਾਲਾਂ ਦਾ ਸਮਾਂ ਕੈਪਟਨ ਸਰਕਾਰ ਦਾ ਬੀਤ ਜਾਣ ’ਤੇ ਵੀ ਪੰਜਾਬ ਦੇ ਪੜ੍ਹੇ ਲਿਖੇ ਲੱਖਾਂ ਨੌਜਵਾਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ (Unemployed teachers) ਸਰਕਾਰੀ ਨੌਕਰੀ ਲੈਣ ਲਈ ਸੜਕਾਂ ’ਤੇ ਬੈਠੇ ਹਨ, ਉਥੇ ਹੀ 15 ਸਾਲਾਂ ਤੋਂ ਕੱਚੇ ਅਧਿਆਪਕਾਂ ਵਜੋਂ ਨੌਕਰੀਆਂ ਕਰਦੇ ਹਜ਼ਾਰਾਂ ਅਧਿਆਪਕ ਆਪਣੀ ਨੌਕਰੀ ਰੈਗੂਲਰ ਕਰਾਉਣ ਲਈ ਸੰਘਰਸ਼ ਕਰ ਰਹੇ ਹਨ।
AAP gheraoes Vijay Inder Singla's residence
ਹੋਰ ਪੜ੍ਹੋ: ਜਲੰਧਰ ਦਾ ਮਨਪ੍ਰੀਤ ਸਿੰਘ ਸੰਭਾਲੇਗਾ ਉਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਦੀ ਕਮਾਨ
ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਆਦਿ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।
AAP gheraoes Vijay Inder Singla's residence
ਹੋਰ ਪੜ੍ਹੋ: 1984 ਸਿੱਖ ਨਸਲਕੁਸ਼ੀ ਨਾਲ ਸਬੰਧਤ Web Series ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ
ਮੀਤ ਹੇਅਰ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਪਟਿਆਲਾ ਸ਼ਹਿਰ ਵਿਚ ਤਿੰਨ ਮਹੀਨਿਆਂ ਤੋਂ ਟਾਵਰ ’ਤੇ ਚੜੇ ਨੌਜਵਾਨ ਕਿਉਂ ਦਿਖਾਈ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧਰੋਹ ਕਮਾਇਆ ਹੈ ਕਿਉਂਕਿ ਜੇਕਰ ਅਤਿਵਾਦ ਵਿੱਚ ਮਾਰੇ ਜਾਣਾ ਹੀ ਨੌਕਰੀ ਦਾ ਆਧਾਰ ਹੈ ਤਾਂ ਕੈਪਟਨ ਸਰਕਾਰ ਕਾਲੇ ਦੌਰ ਵਿੱਚ ਜਾਨਾਂ ਗਵਾਉਣ ਵਾਲੇ ਲੱਖਾਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇ।
Baljinder Kaur
ਹੋਰ ਪੜ੍ਹੋ: ਚਲਦੀ ਟਰੇਨ 'ਚੋਂ ਡਿੱਗੀ 2 ਸਾਲਾ ਬੱਚੀ, ਬਚਾਉਣ ਲਈ ਮਾਂ ਨੇ ਨੰਗੇ ਪੈਰੀਂ ਪਟੜੀ 'ਤੇ ਲਗਾਈ ਦੌੜ
ਪ੍ਰੋ. ਬਲਜਿੰਦਰ ਕੌਰ (Prof. Baljinder Kaur) ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ’ਤੇ ਅੱਤਿਆਚਾਰ ਹੀ ਕੀਤੇ ਹਨ। ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਪੰਜਾਬ ਸਰਕਾਰ (Punjab Government) ਤੋਂ ਮੰਗ ਕੀਤੀ ਕਿ ਸਾਲਾਂ ਤੋਂ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੱਕੀ ਨੌਕਰੀ ਦਿੱਤੀ ਜਾਵੇ । ਪ੍ਰੋ. ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਅਤੇ ਕੱਚੀਆਂ ਨੌਕਰੀਆਂ ਕਰਦੇ ਅਧਿਆਪਕਾਂ ਸਮੇਤ ਸਮੂਹ ਪੰਜਾਬੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ।