ਖ਼ਬਰਾਂ |

ਤਾਜ਼ਾ |

ਕੇਂਦਰ ਇਹ ਗ਼ਲਤਫ਼ਹਿਮੀ ਅਪਣੇ ਦਿਮਾਗ਼ ’ਚੋਂ ਕੱਢ ਦੇਵੇ ਕਿ ਕਿਸਾਨ ਵਾਪਸ ਚਲੇ ਜਾਣਗੇ : ਟਿਕੈਤ
Published : Jun 22, 2021, 1:01 am IST
Updated : Jun 22, 2021, 1:01 am IST
SHARE ARTICLE
image
image

ਕੇਂਦਰ ਇਹ ਗ਼ਲਤਫ਼ਹਿਮੀ ਅਪਣੇ ਦਿਮਾਗ਼ ’ਚੋਂ ਕੱਢ ਦੇਵੇ ਕਿ ਕਿਸਾਨ ਵਾਪਸ ਚਲੇ ਜਾਣਗੇ : ਟਿਕੈਤ

ਨਵੀਂ ਦਿੱਲੀ, 21 ਜੂਨ : ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕਰੀਬ 7 ਮਹੀਨਿਆਂ ਤੋਂ ਡਟੇ ਹੋਏ ਹਨ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਹਾਲ ’ਚ ਬਿਆਨ ਸਾਹਮਣੇ ਆਇਆ ਸੀ, ਜਿਸ ’ਚ ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦੋ ਟੁਕ ਕਿਹਾ ਹੈ ਕਿ ਸਰਕਾਰ ਮੰਨਣ ਵਾਲੀ ਨਹੀਂ ਹੈ। ਇਲਾਜ ਤਾਂ ਕਰਨਾ ਪਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰ ਕੇ ਅੰਦੋਲਨ ਤੇਜ਼ ਕਰਨ ਲਈ ਕਿਹਾ ਹੈ। ਟਰੈਕਟਰਾਂ ਨਾਲ ਅਪਣੀ ਤਿਆਰੀ ਰੱਖੋ। ਜ਼ਮੀਨ ਬਚਾਉਣ ਲਈ ਅੰਦੋਲਨ ਤੇਜ਼ ਕਰਨਾ ਹੋਵੇਗਾ। ਇਸ ਤੋਂ ਇਕ ਦਿਨ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਇਹ ਗਲਤਫ਼ਹਿਮੀ ਅਪਣੇ ਦਿਮਾਗ ’ਚੋਂ ਕੱਢ ਦੇਵੇ ਕਿ ਕਿਸਾਨ ਵਾਪਸ ਚਲੇ ਜਾਣਗੇ। ਕਿਸਾਨ ਤਾਂ ਹੀ ਵਾਪਸ ਜਾਣਗੇ, ਜਦੋਂ ਸਾਡੀਆਂ ਮੰਗਾਂ ਪੂਰੀਆਂ ਹੋਣਗੀਆਂ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨ ਬਣਾਇਆ ਜਾਵੇ।        (ਪੀਟੀਆਈ)
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement