ਖ਼ਬਰਾਂ |

ਤਾਜ਼ਾ |

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਹੋਈ ਮੁਕੰਮਲ 
Published : Jun 22, 2021, 2:06 pm IST
Updated : Jun 22, 2021, 2:06 pm IST
SHARE ARTICLE
Parkash Singh Badal
Parkash Singh Badal

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ 'ਚ ਮੌਜੂਦ ਸਨ।

ਚੰਡੀਗੜ੍ਹ : ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਉਹਨਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪੁੱਜੀ ਤੇ ਲਗਭਗ ਢਾਈ ਘੰਟੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿਛ ਕੀਤੀ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ 'ਚ ਮੌਜੂਦ ਸਨ।

SITSIT

ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ ਦਾ ਬਿਆਨ- ਤੀਜਾ ਜਾਂ ਚੌਥਾ ਮੋਰਚਾ ਭਾਜਪਾ ਨੂੰ ਚੁਣੌਤੀ ਨਹੀਂ ਦੇ ਸਕਦਾ

ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ ਹੈ,ਜਿਸ ਕਰਕੇ ਚੰਡੀਗੜ੍ਹ ਸਥਿਤ ਰਿਹਾਇਸ਼ ’ਚ ਉਨ੍ਹਾਂ ਕੋਲੋਂ ਸਵਾਲ-ਜਵਾਬ ਪੁੱਛੇ ਗਏ।  
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਨੂੰ ਕਿਹਾ ਸੀ। ਇਸ ਮਾਮਲੇ 'ਚ ਮੁਹਾਲੀ 'ਚ ਸਾਬਕਾ ਮੁੱਖ ਮੰਤਰੀ ਤੋਂ ਕੁਝ ਅਹਿਮ ਮੁੱਦਿਆਂ ’ਤੇ ਐੱਸ.ਆਈ.ਟੀ. ਨੇ ਪੁੱਛਗਿੱਛ ਕਰਨੀ ਸੀ

Parkash Singh Badal Parkash Singh Badal

ਇਹ ਵੀ ਪੜ੍ਹੋ : ਬਾਦਲ ਤੋਂ ਪੁੱਛਗਿੱਛ ਸਬੰਧੀ ਐਸ.ਆਈ.ਟੀ ਅਤੇ ਪੰਥਦਰਦੀਆਂ ਦੇ ਲਗਭਗ ਇਕੋ ਜਿਹੇ ਹਨ ਸਵਾਲ

ਪਰ ਪਿਛਲੇ ਸੋਮਵਾਰ ਅਚਾਨਕ ਸਾਬਕਾ ਮੁੱਖ ਮੰਤਰੀ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ 'ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਜ਼ਰੂਰ ਦੇਣਗੇ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement