Crime News: ਜਲੰਧਰ 'ਚ ਨਾਜਾਇਜ਼ ਅਸਲੇ ’ਚੋਂ ਚੱਲੀ ਗੋਲ਼ੀ, ਇਕ ਨੌਜਵਾਨ ਦੀ ਮੌਤ
Published : Jun 22, 2021, 10:33 am IST
Updated : Jun 22, 2021, 10:33 am IST
SHARE ARTICLE
Crime News
Crime News

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਨਾਜਾਇਜ਼ ਅਸਲਾ ਕਿੱਥੋਂ ਆਇਆ ਅਤੇ ਕਿਸ ਲਈ ਲਿਆਂਦਾ ਗਿਆ ਸੀ।

ਜਲੰਧਰ : ਜਲੰਧਰ ਸ਼ਹਿਰ ਦੇ ਕਿਸ਼ਨਪੁਰਾ ਖੇਤਰ ’ਚ ਇਕ ਵਿਅਕਤੀ ਦੇ ਗੋਲੀ (Crime News) ਲੱਗਣ ਨਾਲ ਲੋਕਾਂ ’ਚ ਦਹਿਸ਼ਤ ਫ਼ੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਅਸਲੇ ’ਚੋਂ ਚੱਲੀ ਗੋਲ਼ੀ ਹੈਪੀ ਨਾਂ ਦੇ ਨੌਜਵਾਨ ਨੂੰ ਲੱਗੀ ਹੈ। ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਨਾਜਾਇਜ਼ ਅਸਲਾ ਕਿੱਥੋਂ ਆਇਆ ਅਤੇ ਕਿਸ ਲਈ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਅੱਜ ਹੋਵੇਗਾ ਜੈਪਾਲ ਭੁੱਲਰ ਦਾ ਦੁਬਾਰਾ ਪੋਸਟ-ਮਾਰਟਮ 

ਜਿਸ ਸਮੇਂ ਗੋਲੀ ਚੱਲੀ, ਉਸ ਸਮੇਂ ਹੈਪੀ ਨਾਲ ਕੁਝ ਹੋਰ ਲੋਕ ਵੀ ਮੌਜੂਦ ਸਨ। ਫਿਲਹਾਲ, ਉਹ ਸਾਰੇ ਫਰਾਰ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੋਲੀ ਚੱਲਣ ਤੋਂ ਬਾਅਦ ਨੌਜਵਾਨ ਦੇ ਰਿਸ਼ਤੇਦਾਰ ਉਸ ਨੂੰ ਗੰਭੀਰ ਹਾਲਤ ’ਚ ਲੈ ਕੇ ਸਿਵਲ ਹਸਪਤਾਲ ਪਹੁੰਚੇ। ਹਾਲਾਂਕਿ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement