
ਅਕਾਲੀ-ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿਚ ਪਾ ਰਹੇ ਹਨ ਅੜਿੱਕੇ- ਮਨਵਿੰਦਰ ਸਿੰਘ ਗਿਆਸਪੁਰਾ
ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ (Kotkapura firing case) ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ (Narco test of Parkash Singh Badal) ਜਰੂਰ ਕਰਾਇਆ ਜਾਵੇ।
Parkash Singh Badal
ਹੋਰ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਹੋਈ ਮੁਕੰਮਲ
ਆਪ ਆਗੂਆਂ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ (Captain Amarinder Singh) ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ।
Captain Amarinder Singh
ਹੋਰ ਪੜ੍ਹੋ: ਭਾਜਪਾ ਨੇਤਾ ਨੇ ਦੇਸ਼ ਦੀ ਸਭ ਤੋਂ ਘੱਟ ਉਮਰ ਦੀ ਮੇਅਰ ਨੂੰ ਦੱਸਿਆ LKG Student, ਮੇਅਰ ਦਾ ਜਵਾਬ ਵਾਇਰਲ
ਉਨ੍ਹਾਂ ਕਿਹਾ ਕਿ ਇਹ ਸਭ ਦੋਸੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕ੍ਰਿਆ ਦੇ ਨਾਂਅ 'ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ (Parkash Singh Badal ) ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕ੍ਰਿਆ ਪੂਰੀ ਤਰ੍ਹਾਂ ਨਾਲ ਹਮੇਸਾ ਦੇ ਲਈ ਖਤਮ ਹੋ ਜਾਵੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸਘਾੜਿਆਂ ਅਤੇ ਨਾ ਹੀ ਕਿਸੇ ਦੋਸੀ ਨੂੰ ਸਜਾ ਦਿੱਤੀ ਗਈ।
Kultar Singh Sandhwan
ਹੋਰ ਪੜ੍ਹੋ: ਮਲਿਕਾਅਰਜੁਨ ਖੜਗੇ ਦਾ ਵੱਡਾ ਬਿਆਨ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜਾਂਗੇ ਚੋਣ
ਆਪ ਆਗੂ ਨੇ ਕਿਹਾ ਕੇਵਲ ਇਕ ਚੀਜ ਜਿਹੜੀ ਕੀਤੀ ਗਈ ਹੈ ਉਹ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ ਲਾਉਂਦਿਆਂ ਗਿਆਸਪੁਰਾ ਨੇ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸਤਾ ਅੱਜ ਵੀ ਕਾਇਮ ਹੈ, ਜਿਸ ਨੂੰ ਆਮ ਜਨਤਾ ਜਾਣ ਚੁੱਕੀ ਹੈ ਕਿ ਅਕਾਲੀ ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਅੜਿੱਕੇ ਪਾ ਰਹੇ ਹਨ। ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਿਹਾ ਕਰਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਕੀੜੀ ਚਲਦੀ ਵੀ ਦਿਖਾਈ ਦਿੰਦੀ ਹੈ, ਪਰ ਵੋਟਾਂ ਲੈਣ ਲਈ ਬਾਦਲ ਨੇ ਬੇਅਦਬੀ ਮਾਮਲੇ ਵਿੱਚ ਸਾਮਲ ਦੋਸੀਆਂ ਨੂੰ ਬਚਾਇਆ। ਗੁਰੂ ਦੀ ਬੇਪਤੀ ਵਿਰੁੱਧ ਇਨਸਾਫ ਮੰਗ ਰਹੀ ਸਿੱਖ ਸੰਗਤ 'ਤੇ ਗੋਲੀਆਂ ਚਲਵਾਈਆਂ।
Parkash singh badal
ਹੋਰ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਦਾ ਬਿਆਨ- ਤੀਜਾ ਜਾਂ ਚੌਥਾ ਮੋਰਚਾ ਭਾਜਪਾ ਨੂੰ ਚੁਣੌਤੀ ਨਹੀਂ ਦੇ ਸਕਦਾ
ਉਨ੍ਹਾਂ ਕਿਹਾ ਕਿ ਸੰਗਤ 'ਤੇ ਪੁਲਿਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ 'ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ, ਪਰ ਪੰਜਾਬ ਪੁਲਿਸ ਨੂੰ ਅਣਪਛਾਤਾ ਕਹਿ ਕੇ ਬਾਦਲ ਤੇ ਕੈਪਟਨ ਸਿੱਖ ਸੰਗਤ ਦਾ ਮੂੰਹ ਚਿੜ੍ਹਾ ਰਹੇ ਹਨ। ਸੰਧਵਾਂ ਨੇ ਕਿਹਾ ਕਿ ਇਹ ਦੁਖਾਂਤ ਪੰਜਾਬ ਵਿੱਚ ਵਾਪਰਿਆ ਸੀ, ਜੋ ਪੰਜਾਬ ਦੇ ਮੱਥੇ 'ਤੇ ਇੱਕ ਕਲੰਕ ਹੈ ਅਤੇ ਇਸ ਕਲੰਕ ਨੂੰ ਹਟਾ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ 'ਤੇ ਬੇਅਬਦੀ ਦੇ ਦੋਸੀਆਂ, ਸਾਜਿਸਘਾੜਿਆਂ ਅਤੇ ਦੋਸੀਆਂ ਨੂੰ ਬਚਾਉਣ ਵਾਲਿਆਂ ਨੂੰ ਜਰੂਰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ।