28 ਜੂਨ ਤੋਂ MBBS, BDS ਅਤੇ BAMS ਦੀਆਂ ਕਲਾਸਾਂ ਕਾਲਜਾਂ ਵਿੱਚ ਸ਼ੁਰੂ ਕਰਨ ਦੇ ਹੁਕਮ 
Published : Jun 22, 2021, 3:39 pm IST
Updated : Jun 22, 2021, 3:39 pm IST
SHARE ARTICLE
 Orders to start MBBS, BDS and BAMS classes in colleges from June 28
Orders to start MBBS, BDS and BAMS classes in colleges from June 28

ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕਰੋਨਾ ਦੇ ਦਿਨੋਂ ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ

ਚੰਡੀਗੜ : ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

Coronavirus ChinaCoronavirus 

ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕਰੋਨਾ ਦੇ ਦਿਨੋਂ ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ। ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ਼ ਵੱਲੋਂ ਬਹੁਤ ਪ੍ਰਸੰਸਾ ਯੋਗ ਕੰਮ ਕੀਤਾ ਹੈ

ਜਿਸ ਸਦਕਾ ਕਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫਲ ਹੋਈ ਹੈ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement