
ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ (Web Series on Sikh Massacre) ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ (Grahan web series) ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ (Bibi Jagir Kaur) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ।
SGPC
ਹੋਰ ਪੜ੍ਹੋ: ਫਰਜ਼ੀ ਦਸਤਾਵੇਜ਼ ’ਤੇ ਨੌਕਰੀ ਕਰਨ ਵਾਲੀ ਮਹਿਲਾ ਅਧਿਆਪਕ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ (SGPC) ਵੀ ਹਮਾਇਤ ਕਰਦੀ ਹੈ।
SGPC demands ban on ''Grahan'' web series
ਹੋਰ ਪੜ੍ਹੋ: ਚਲਦੀ ਟਰੇਨ 'ਚੋਂ ਡਿੱਗੀ 2 ਸਾਲਾ ਬੱਚੀ, ਬਚਾਉਣ ਲਈ ਮਾਂ ਨੇ ਨੰਗੇ ਪੈਰੀਂ ਪਟੜੀ 'ਤੇ ਲਗਾਈ ਦੌੜ
ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ (Ban on Grahan) ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੋਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ।
SGPC demands ban on ''Grahan'' web series
ਹੋਰ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਜ਼ਰੂਰੀ: ਸੰਧਵਾਂ
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ। ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ (Disney+ Hotstar) ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।