ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
Published : Jun 22, 2021, 1:42 am IST
Updated : Jun 22, 2021, 1:42 am IST
SHARE ARTICLE
image
image

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਵੋਟਾਂ ਲਈ ਬਾਦਲਾਂ ਨੇ ਸਿੱਖ ਕੌਮ ਨੂੰ ਵੇਚਿਆ : ਬ੍ਰਹਮਪੁਰਾ, ਢੀਂਡਸਾ

ਅੰਮਿ੍ਰਤਸਰ, 21 ਜੂਨ (ਸੁਖਵਿੰਦਰਜੀਤ ਸਿੰਘ ਬਹੋੂੜ): ਸ੍ਰੀ ਦਰਬਾਰ ਸਾਹਿਬ ਵਿਖੇ  ਅੱਜ ਸ਼ੁਕਰਾਨੇ ਵਜੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਨਵ-ਨਿਯੁਕਤ ਉੱਚ ਸਿੱਖ ਲੀਡਰਸ਼ਿਪ ਨੇ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਣ ਉਪਰੰਤ ਸਿੱਖ ਕੌਮ ਦੇ ਸਰਵਉੱਚ ਅਸਥਾਨ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਪੰਥ, ਪਾਰਟੀ ਦੇ ਹਿਤਾਂ ਲਈ, ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਨੇ ਜਬਰ ਜ਼ੁਲਮ ਵਿਰੁਧ ਹਲੇਮੀ ਰਾਜ ਦੀ ਵਕਾਲਤ ਕਰਦਿਆਂ ਕਿਹਾ ਕਿ ਹੁਕਮਰਾਨਾਂ ਨੇ ਪੰਜਾਬ ਨੂੰ ਬਰਬਾਦ ਕਰ ਦਿਤਾ ਹੈ। ਦੋਵਾਂ ਆਗੂਆਂ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਵਿਚ ਨਿਘਾਰ ਪ੍ਰਵਾਰਵਾਦ ਕਰ ਕੇ ਆਇਆ ਹੈ, ਜਿਥੇ ਭਿ੍ਰਸ਼ਟਾਚਾਰ ਤੇ ਚਰਿੱਤਰਹੀਣਤਾ ਕਾਰਨ ਸਿੱਖ ਕੌਮ ਦੀ ਹੇਠੀ ਹੋ ਰਹੀ ਹੈ। ਸਿੱਖ ਪੰਥ ਮੁਢਲੇ ਅਸੂਲਾਂ ਤੋਂ ਦੂਰ ਚਲਾ ਗਿਆ ਹੈ। ਇਸ ਸੱਭ ਲਈ ਬਾਦਲ ਜ਼ੁੰਮੇਵਾਰ ਹਨ, ਜਿਨ੍ਹਾਂ ਕੋਲ ਸਿੱਖ ਸੰਗਠਨਾਂ ਦਾ ਕੰਟਰੋਲ ਲੰਮੇ ਸਮੇਂ ਤੋਂ ਆਇਆ ਹੈ । ਉਨ੍ਹਾਂ ਕਿਹਾ ਕਿ ਬਾਦਲ ਸੌਦਾ-ਸਾਧ ਦੇ ਚੇਲੇ ਹਨ। ਵੋਟਾਂ ਖ਼ਾਤਰ ਉਨ੍ਹਾਂ ਸਿੱਖ ਕੌਮ ਨੂੰ ਹੀ ਵੇਚ ਦਿਤਾ, ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ਨੂੰ ਵੀ ਨਿਸ਼ਾਨੇ ’ਤੇ ਲਿਆ। ਬ੍ਰਹਮਪੁਰਾ ਤੇ ਢੀਂਡਸਾ ਨੇ ਬਾਦਲਾਂ ਤੋਂ ਸ਼੍ਰੋਮਣੀ ਕਮੇਟੀ ਅਜ਼ਾਦ ਕਰਵਾਉਣ ਦਾ ਵਾਅਦਾ ਕੀਤਾ। 
ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਅਨੰਦਪੁਰ ਸਾਹਿਬ ਦਾ ਮਤਾ, ਫ਼ੈਡਰਲ ਢਾਂਚਾ, ਚੰਡੀਗੜ੍ਹ ਪੰਜਾਬ ਨੂੰ ਦੇਣ, ਪੰਜਾਬੀ ਬੋਲਦੇ ਇਲਾਕੇ ਲਏ ਜਾਣਗੇ । ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦਰਿਆਈ ਪਾਣੀ, ਹੈੱਡ-ਵਰਕਸ ਦਾ ਕੰਟਰੋਲ ਪੰਜਾਬ ਕੋਲ ਲਿਆਂਦਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਉਕਤ ਸਿੱਖ ਆਗੂਆਂ ਨੇ ਮੋਦੀ ਸਰਕਾਰ ’ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੰਨਦਾਤੇ ਦੀਆਂ ਮੰਗਾਂ ਨਾ ਮੰਨਣ ਕਰ ਕੇ ਭਾਜਪਾ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨਾਂ ਚ ਜਗਦੀਸ਼ ਸਿੰਘ ਗਰਚਾ, ਬੀਰ ਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ, (ਰਿਟਾਇਰ) ਨਿਰਮਲ ਸਿੰਘ, ਸੁਖਵਿੰਦਰ ਸਿੰਘ ਔਲਖ, ਜਨਰਲ ਸਕੱਤਰਾਂ ਜਥੇਦਾਰ ਰਣਜੀਤ ਸਿੰਘ ਤਲਵੰਡੀ, ਸ. ਨਿਧੜਕ ਸਿੰਘ ਬਰਾੜ, ਸ. ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਜਥੇਦਾਰ ਬਰਜਿੰਦਰ ਸਿੰਘ ਹੁਸੈਨਪੁਰ, ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ, ਮਿੱਠੂ ਸਿੰਘ ਕਾਹਨਕੇ ਐਸ ਜੀ ਪੀ ਸੀ ਮੈਂਬਰ, ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ, ਰਾਜਬੀਰ ਸਿੰਘ ਐਡਵੋਕੇਟ, ਤਜਿੰਦਰ ਸਿੰਘ ਟਕੋਆ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ ਆਦਿ ਹਾਜ਼ਰ ਸਨ।


ਕੈਪਸ਼ਨ—ਏ  ਐਸ ਆਰ ਬਹੋੜੂ— 21— 1—  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਬੱਬੀ ਬਾਦਲ ਤੇ ਹੋਰ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement