ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਮੇਵਾਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਮੇਵਾਲੀ ਦੇ ਇਕ 32 ਸਾਲਾ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮਿੰਟੂ ਪੁੱਤਰ ਮਹਿਲ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਆਰਥਿਕ ਹਾਲਤ ਕਾਫੀ ਮਾੜੀ ਸੀ ਅਤੇ ਕਈ ਦਿਨਾਂ ਤੋਂ ਮਾਨਸਿਕ ਪੱਖੋਂ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸਦੇ ਚੱਲਦਿਆਂ ਉਸਨੇ ਇਹ ਕਦਮ ਚੁੱਕਿਆ ਅਤੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਨੇ ਕਾਰੋਬਾਰ ਲਈ ਮਾਈਕਰੋਫਾਇਨਾਂਸ ਕੰਪਨੀਆਂ ਤੋਂ ਛੋਟੇ-ਛੋਟੇ ਕਰਜ਼ੇ ਲਏ ਹੋਏ ਸਨ। ਜਿਨ੍ਹਾਂ ਦੀ ਕਿਸ਼ਤ ਕਾਰੋਬਾਰ ਨਾ ਚੱਲਣ ਕਰਕੇ ਨਹੀਂ ਭਰੀ ਜਾ ਸਕੀ ਅਤੇ ਇਸ ਪ੍ਰੇਸ਼ਾਨੀ ਤੋਂ ਤੰਗ ਆ ਕੇ ਮਨਪ੍ਰੀਤ ਸਿੰਘ ਨੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।