
ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ।
ਪਠਾਨਕੋਟ: ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਗ੍ਰਿਫ਼ਤਾਰ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਹਨਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ।
ਗ੍ਰਿਫਤਾਰੀ ਤੋਂ ਬਾਅਦ ਪੁਲਿਸ ਹਿਰਾਸਤ ਵਿਚ ਉਹਨਾਂ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਹਨਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਦਾਖਲ ਕਰਵਾਇਆ ਗਿਆ। ਜੋਗਿੰਦਰ ਪਾਲ ਨੇ ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਸੀ ਪਰ ਉਹ 2022 ਵਿਚ ਚੋਣ ਹਾਰ ਗਏ।
ਜ਼ਿਕਰਯੋਗ ਹੈ ਕਿ 8 ਜੂਨ 2022 ਨੂੰ ਪੁਲਿਸ ਟੀਮ ਪਿੰਡ ਮਾਈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਜਗ੍ਹਾ 'ਤੇ ਪਹੁੰਚੀ ਸੀ, ਜਿੱਥੇ ਕੁਝ ਲੋਕ ਨਾਜਾਇਜ਼ ਮਾਈਨਿੰਗ ਕਰਦੇ ਪਾਏ ਗਏ। ਪੁਲਿਸ ਨੇ ਇਸ ਦੌਰਾਨ ਮੌਕੇ ਤੋਂ ਜੇਸੀਬੀ ਅਤੇ ਟਰੈਕਟਰ-ਟਰਾਲੀ ਵੀ ਬਰਾਮਦ ਕੀਤੀ ਹੈ। ਇਸ ਤੋਂ ਬਾਅਦ ਜੋਗਿੰਦਰ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।