
ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਭੇਜਿਆ ਨੋਟਿਸ
ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਗਈ ਹੈ, ਜਿਸ ਵਿੱਚ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ ਲਾ ਕੇ ਉਨ੍ਹਾਂ ਨੂੰ ਭ੍ਰਿਸ਼ਟਾਚਾਰੀ ਦੱਸਿਆ ਗਿਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਜੰਗਲਾਤ ਵਿਭਾਗ ਦਾ ਸਾਬਕਾ ਮੰਤਰੀ ਦੱਸਿਆ ਗਿਆ ਹੈ।
Bhagwant maan
ਇਸ ਪੋਸਟ ਬਾਰੇ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਖ਼ਤ ਨੋਟਿਸ ਲਿਆ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ ਤੇ ਕਿਹਾ ਹੈ ਕਿ ਅਜਿਹੀ ਪੋਸਟ ਪਾ ਕੇ ਮੇਰਾ ਅਕਸ ਖਰਾਬ ਕਰਨ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਲਈ ਮੈਂ ਇਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਅਸੀਂ ਇਨ੍ਹਾਂ ਖਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕਰਵਾਂਵੇਗੇ।
PHOTO