ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੇ ਮੁਲਾਜ਼ਮਾਂ ਵੱਲੋਂ 23 ਜੂਨ ਤੋਂ ਹੜਤਾਲ ਦਾ ਐਲਾਨ
Published : Jun 22, 2022, 7:16 pm IST
Updated : Jun 22, 2022, 7:16 pm IST
SHARE ARTICLE
Punjab Roadways, PUNBUS, PRTC contractual staff Strike
Punjab Roadways, PUNBUS, PRTC contractual staff Strike

23 ਜੂਨ ਨੂੰ ਦੁਪਹਿਰ 12 ਵਜੇ ਤੋਂ ਬੱਸਾਂ ਦਾ ਕੀਤਾ ਜਾਵੇਗਾ ਚੱਕਾ ਜਾਮ

 

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ / ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ 23 ਜੂਨ ਦੁਪਹਿਰ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਨਾਲ ਕਰੀਬ 2800 ਸਰਕਾਰੀ ਬੱਸਾਂ ਨੂੰ ਬਰੇਕ ਲੱਗ ਜਾਵੇਗੀ।

Punjab RoadwaysPunjab Roadways

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਲਈ ਮਾੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ।

Punjab Roadways Contractual Staff Strike Punjab Roadways Contractual Staff Strike

ਉਹਨਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ/ ਕੰਡਕਟਰ ਵੀ ਮਾਨਸਿਕ ਤਣਾਅ ਵਿਚ ਬੱਸਾਂ ਚਲਾਉਣ ਲਈ ਮਜਬੂਰ ਹਨ।

Punjab Roadways Contractual Staff Strike Punjab Roadways Contractual Staff Strike

ਇਸ ਦੇ ਚਲਦਿਆਂ ਜਥੇਬੰਦੀ ਵੱਲੋਂ ਵਾਰ ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਦੇ ਬਾਵਜੂਦ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਕੱਚੇ ਮੁਲਾਜ਼ਮਾਂ ਚ ਭਾਰੀ ਰੋਸ ਹੈ। ਇਸ ਦੇ ਸਿੱਟੇ ਵਜੋਂ 23 ਜੂਨ  ਨੂੰ  ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ। ਇਹ ਸੰਘਰਸ਼ ਤਨਖਾਹ ਨਾ ਆਉਣ ਤੱਕ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement