
ਪਰਿਵਾਰਕ ਮੈਂਬਰਾਂ ਨੇ ਸੜਕ 'ਤੇ ਲਾਸ਼ ਰੱਖ ਲਾਇਆ ਧਰਨਾ
ਲੁਧਿਆਣਾ: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਸਵੇਰੇ ਥਾਣਾ ਮੇਹਰਬਾਨ ਅਧੀਨ ਪੈਂਦੇ ਰਾਹੋ ਰੋਡ 'ਤੇ ਇੱਕ ਸਕੂਟੀ ਸਵਾਰ ਨੂੰ ਟਿੱਪਰ ਨੇ ਕੁਚਲ ਦਿੱਤਾ। ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਾਹੋ ਰੋਡ ਬਲਦੇਵ ਨਗਰ ਦਾ ਰਹਿਣ ਵਾਲਾ ਹੈ। ਹਾਦਸੇ ਤੋਂ ਬਾਅਦ ਲੋਕਾਂ ਨੇ ਘਟਨਾ ਵਾਲੀ ਥਾਂ 'ਤੇ ਜਾਮ ਲਗਾ ਦਿੱਤਾ।
PHOTO
ਮ੍ਰਿਤਕ ਅੱਜ ਸਵੇਰੇ ਮੇਹਰਬਾਨ ਇਲਾਕੇ ਵਿੱਚ ਸੌਦਾਗਰ ਨਾਮ ਦੀ ਫੈਕਟਰੀ ਵਿੱਚ ਕੰਮ ਕਰਨ ਜਾ ਰਿਹਾ ਸੀ। ਹਾਦਸੇ ਤੋਂ ਤੁਰੰਤ ਬਾਅਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਥਾਣਾ ਮੇਹਰਬਾਨ ਦੀ ਪੁਲਿਸ ਨੂੰ ਦਿੱਤੀ। ਕੁਝ ਸਮੇਂ ਬਾਅਦ ਮੌਕੇ ’ਤੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
PHOTO
ਮਰਨ ਵਾਲੇ ਵਿਅਕਤੀ ਦਾ ਨਾਮ ਰਾਮ ਤੀਰਥ ਹੈ। ਰਾਮ ਤੀਰਥ ਫੈਕਟਰੀ ਵਿੱਚ ਸੁਪਰਵਾਈਜ਼ਰ ਦਾ ਕੰਮ ਕਰਦਾ ਸੀ। ਆਸ-ਪਾਸ ਦੇ ਲੋਕਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਪੁਲਿ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫਰਾਰ ਟਿੱਪਰ ਚਾਲਕ ਜਮਾਲਪੁਰ ਇਲਾਕੇ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਵੀ ਮੌਕੇ 'ਤੇ ਪਹੁੰਚ ਗਏ।
PHOTO
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਰਾਹੋਂ ਰੋਡ ਜਾਮ ਹੋਣ ਕਾਰਨ ਜਾਮ ਦੀ ਸਥਿਤੀ ਬਣੀ ਰਹੀ। ਡੀਐਸਪੀ ਜੋਤੀ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪੁਲਿਸ ਮੁਤਾਬਕ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ। ਜਲਦੀ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਜਾਵੇਗਾ।